ਦਿਲ ਦਹਿਲਾ ਦੇਣ ਵਾਲਾ ਹਾਦਸਾ: ਡੂੰਘੀ ਖੱਡ ''ਚ ਡਿੱਗੀ ਕਾਰ, ਤਿੰਨ ਦੀ ਜਣਿਆਂ ਦੀ ਮੌਤ

Monday, Aug 04, 2025 - 10:33 AM (IST)

ਦਿਲ ਦਹਿਲਾ ਦੇਣ ਵਾਲਾ ਹਾਦਸਾ: ਡੂੰਘੀ ਖੱਡ ''ਚ ਡਿੱਗੀ ਕਾਰ, ਤਿੰਨ ਦੀ ਜਣਿਆਂ ਦੀ ਮੌਤ

ਨੈਸ਼ਨਲ ਡੈਸਕ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਜਾਨ ਚਲੀ ਗਈ। ਇਹ ਹਾਦਸਾ ਛੱਤਰੀ-ਜਾਂਝੇਲੀ ਸੜਕ 'ਤੇ ਵਾਪਰਿਆ, ਜਿੱਥੇ ਇੱਕ ਮਾਰੂਤੀ ਆਲਟੋ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ...ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ, ਅੱਜ ਸਵੇਰੇ ਨਵੀਂ ਦਿੱਲੀ 'ਚ ਲਏ ਆਖਰੀ ਸਾਹ

ਇਹ ਹਾਦਸਾ ਅਗਲੇ ਦਿਨ ਸਵੇਰੇ ਉਦੋਂ ਸਾਹਮਣੇ ਆਇਆ, ਜਦੋਂ ਕੁਝ ਸਥਾਨਕ ਲੋਕਾਂ ਨੇ ਕਾਰ ਨੂੰ ਖੱਡ 'ਚ ਡਿੱਗਦੇ ਦੇਖਿਆ। ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਇੱਕ ਵਿਸ਼ਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਬਚਾਅ ਟੀਮ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ...ਖਾਲਿਸਤਾਨੀ ਅੱਤਵਾਦੀਆਂ-ਗੈਂਗਸਟਰਾਂ ’ਤੇ ਹੁਣ ਵਿਦੇਸ਼ਾਂ ’ਚ ਵੀ ਐਕਸ਼ਨ, ਭਾਰਤ ਦੇਵੇਗਾ ਸਬੂਤ

ਮ੍ਰਿਤਕਾਂ ਦੀ ਪਛਾਣ ਧਨ, ਗਗਨ ਅਤੇ ਪਰਾਲਾ ਪਿੰਡਾਂ ਦੇ ਵਸਨੀਕ ਵਜੋਂ ਹੋਈ ਹੈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ, ਪਰ ਸ਼ੁਰੂ 'ਚ ਇਹ ਮੰਨਿਆ ਜਾ ਰਿਹਾ ਹੈ ਕਿ ਰਾਤ ਨੂੰ ਘੱਟ ਦ੍ਰਿਸ਼ਟੀ ਅਤੇ ਸੜਕ ਦੀ ਮਾੜੀ ਹਾਲਤ ਇਸ ਹਾਦਸੇ ਦਾ ਕਾਰਨ ਹੋ ਸਕਦੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shubam Kumar

Content Editor

Related News