ਖੱਡ ''ਚ ਡਿੱਗੀ ਕਾਰ, ਤਿੰਨ ਲੋਕਾਂ ਦੀ ਮੌਕੇ ''ਤੇ ਹੀ ਮੌਤ

Monday, Oct 07, 2024 - 04:50 PM (IST)

ਨੈਨੀਤਾਲ (ਵਾਰਤਾ)- ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਸਕਾਰਪੀਓ ਕਾਰ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਾਜਰਦੇਵਲ ਥਾਣਾ ਖੇਤਰ ਦੇ ਅਧੀਨ ਕਨਾਰੀ ਪਾਭੈ 'ਚ ਹੋਇਆ। ਸਕਾਰਪੀਓ ਕਾਰ ਸੰਖਿਆ ਯੂਕੇ 05ਟੀਏ 2128 ਬੇਕਾਬੂ ਹੋ ਕੇ ਖੱਡ 'ਚ ਜਾ ਡਿੱਗੀ।

ਕਾਰ 'ਚ ਤਿੰਨ ਲੋਕ ਮਹੇਂਦਰ ਨਗਰਕੋਟੀ, ਕਾਲੈਸ਼ ਕਾਪੜੀ ਅਤੇ ਅਨਿਲ ਨਗਰਕੋਟੀ ਸਵਾਰ ਸਨ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਜਰਦੇਵਲ ਥਾਣਾ ਇੰਚਾਰਜ ਪ੍ਰਕਾਸ਼ ਪਾਂਡੇ ਦੀ ਅਗਵਾਈ 'ਚ ਪੁਲਸ ਅਤੇ ਫਾਇਰ ਬ੍ਰਿਗੇਡ ਫ਼ੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਖੱਡ 'ਚੋਂ ਬਾਹਰ ਕੱਢਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News