ਡੂੰਘੀ ਖੱਡ ''ਚ ਡਿੱਗੀ ਕਾਰ, 10 ਮਹੀਨੇ ਦੇ ਬੱਚੇ ਸਮੇਤ 3 ਲੋਕਾਂ ਦੀ ਮੌ.ਤ

Saturday, Nov 02, 2024 - 12:12 PM (IST)

ਡੂੰਘੀ ਖੱਡ ''ਚ ਡਿੱਗੀ ਕਾਰ, 10 ਮਹੀਨੇ ਦੇ ਬੱਚੇ ਸਮੇਤ 3 ਲੋਕਾਂ ਦੀ ਮੌ.ਤ

ਜੰਮੂ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਇਕ ਕਾਰ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ 10 ਮਹੀਨੇ ਦੇ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਚਸਾਨਾ ਨੇੜੇ ਚਮਾਲੂ ਮੋੜ 'ਤੇ ਵਾਪਰਿਆ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਇਕ ਹੀ ਪਰਿਵਾਰ ਦੇ ਮੈਂਬਰ ਸਨ।

ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਕਾਰ ਰਿਆਸੀ ਤੋਂ ਚਸਾਨਾ ਵੱਲ ਜਾ ਰਹੀ ਸੀ ਤਾਂ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਸੜਕ ਤੋਂ ਫਿਸਰ ਕੇ ਡੂੰਘੀ ਖੱਡ 'ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ 'ਤੇ ਪਹੁੰਚੇ ਸਥਾਨਕ ਲੋਕਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਪਾਇਆ। ਤਿੰਨ ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


author

Tanu

Content Editor

Related News