ਹਿਮਾਚਲ : ਡੂੰਘੀ ਖੱਡ ''ਚ ਡਿੱਗੀ ਕਾਰ, 3 ਨੌਜਵਾਨਾਂ ਦੀ ਮੌਤ

Wednesday, Oct 18, 2023 - 06:21 PM (IST)

ਹਿਮਾਚਲ : ਡੂੰਘੀ ਖੱਡ ''ਚ ਡਿੱਗੀ ਕਾਰ, 3 ਨੌਜਵਾਨਾਂ ਦੀ ਮੌਤ

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬਿਲਿੰਗ ਘਾਟੀ 'ਚ ਰਾਜਗੁੰਧਾ ਨੇੜੇ ਇਕ ਕਾਰ ਡੂੰਘੀ ਖੱਡ 'ਚ ਡਿਗ ਗਈ। ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੇ ਮ੍ਰਿਤਕ ਬੀੜ ਦੇ ਰਹਿਣ ਵਾਲੇ ਸਨ। ਹਾਦਸਾ ਸੋਮਵਾਰ ਦੇਰ ਰਾਤ 12 ਵਜੇ ਦੇ ਕਰੀਬ ਵਾਪਰਿਆ।

ਇਹ ਵੀ ਪੜ੍ਹੋ : ਸਮਲਿੰਗੀ ਵਿਆਹ ਮਾਮਲੇ 'ਚ ਸੁਪਰੀਮ ਕੋਰਟ ਦਾ 'ਸੁਪਰੀਮ' ਫ਼ੈਸਲਾ ਆਇਆ ਸਾਹਮਣੇ

ਪੁਲਸ ਨੇ ਦੱਸਿਆ ਕਿ ਮ੍ਰਿਤਕਾਂ 'ਚ 2 ਟੈਕਸੀ ਚਾਲਕ ਅਤੇ ਇਕ ਪੈਰਾਗਲਾਈਡਰ ਪਾਇਲਟ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕਾਰ 'ਚ ਸਵਾਰ ਹੋ ਕੇ ਰਾਜਗੁੰਧਾ 'ਚ ਪਾਰਟੀ ਤੋਂ ਪਰਤ ਰਹੇ ਸਨ। ਇਸ ਦੌਰਾਨ ਕਾਰ ਡੂੰਘੀ ਖੱਡ 'ਚ ਡਿੱਗ ਗਈ। ਤਿੰਨਾਂ ਦੀ ਉਮਰ ਕਰੀਬ 30 ਸਾਲ ਦੇ ਨੇੜੇ-ਤੇੜੇ ਦੱਸੀ ਜਾ ਰਹੀ ਹੈ। ਰਾਤ ਨੂੰ ਡੂੰਘੀ ਖੱਡ 'ਚ ਡਿੱਗੀ ਕਾਰ ਦਾ ਮੰਗਲਵਾਰ ਸਵੇਰੇ ਹੀ ਪਤਾ ਲੱਗ ਸਕਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News