ਨਸ਼ੇ ''ਚ ਗੱਡੀ ਚਲਾ ਰਹੇ ਵਿਅਕਤੀ ਨੇ ਕਈ ਲੋਕਾਂ ਨੂੰ ਕੁਚਲਿਆ, ਔਰਤ ਦੀ ਮੌਤ

03/14/2024 3:28:43 AM

ਨਵੀਂ ਦਿੱਲੀ — ਪੂਰਬੀ ਦਿੱਲੀ ਦੇ ਗਾਜ਼ੀਪੁਰ ਇਲਾਕੇ 'ਚ ਬੁੱਧਵਾਰ ਨੂੰ ਇਕ ਕਾਰ ਨੇ ਕਈ ਲੋਕਾਂ ਕੂਚਲ ਦਿੱਤਾ ਜਿਸ ਕਾਰਨ ਇਕ 22 ਸਾਲਾ ਔਰਤ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 6 ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਰਾਤ 9 ਵਜੇ ਦੇ ਕਰੀਬ ਵਾਪਰੀ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਗੱਡੀ ਦੀ ਭੰਨਤੋੜ ਕੀਤੀ ਅਤੇ ਡਰਾਈਵਰ ਦੀ ਕੁੱਟਮਾਰ ਕੀਤੀ। ਗੰਭੀਰ ਜ਼ਖ਼ਮੀ ਡਰਾਈਵਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਗੱਡੀ ਚਲਾ ਰਿਹਾ ਸੀ। 

ਇਹ ਵੀ ਪੜ੍ਹੋ - ਇਹ ਹੈ ਦੁਨੀਆ ਦਾ ਸਭ ਤੋਂ ਅਮੀਰ ਭਿਖਾਰੀ, ਮੁੰਬਈ 'ਚ ਹਨ ਕਰੋੜਾਂ ਦੇ ਫਲੈਟ ਤੇ ਦੁਕਾਨਾਂ

ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦਾ ਪਤਾ ਲਗਾਉਣ ਲਈ ਮੈਡੀਕਲ ਜਾਂਚ ਕਰਵਾਈ ਜਾਵੇਗੀ। ਪੁਲਸ ਦੇ ਡਿਪਟੀ ਕਮਿਸ਼ਨਰ (ਪੂਰਬੀ) ਅਪੂਰਵ ਗੁਪਤਾ ਨੇ ਕਿਹਾ, “ਕੁੱਲ ਸੱਤ ਜ਼ਖ਼ਮੀਆਂ ਨੂੰ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਪੰਜ ਔਰਤਾਂ ਅਤੇ ਦੋ ਪੁਰਸ਼ ਹਨ।'' ਪੁਲਸ ਮੁਤਾਬਕ ਜ਼ਖਮੀਆਂ 'ਚੋਂ ਇਕ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਗਾਜ਼ੀਆਬਾਦ ਦੀ ਸੀਤਾ ਦੇਵੀ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪੁਲਸ ਹਿਰਾਸਤ 'ਚ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Inder Prajapati

Content Editor

Related News