ਗਾਜ਼ੀਆਬਾਦ ''ਚ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ
Monday, Jul 15, 2024 - 01:39 AM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਵਸੁੰਧਰਾ ਖੇਤਰ ਵਿਚ ਐਤਵਾਰ ਨੂੰ ਇਕ ਕਾਰ ਨਾਲ ਟੱਕਰ ਲੱਗਣ 'ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇੰਦਰਾਪੁਰਮ ਖੇਤਰ ਦੇ ਸਹਾਇਕ ਪੁਲਸ ਕਮਿਸ਼ਨਰ ਸਵਤੰਤਰ ਕੁਮਾਰ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀ ਮੋਟਰਸਾਈਕਲ 'ਤੇ ਸ਼ਹਿਰ ਦੀ ਕਾਨਵਾਨੀ ਪੁਲਸ ਚੌਕੀ ਵੱਲ ਜਾ ਰਹੇ ਸਨ, ਜਦੋਂ ਵਸੁੰਧਰਾ ਇਲਾਕੇ 'ਚ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਆਤਿਸ਼ੀ ਨੇ ਕੇਜਰੀਵਾਲ ਦੀ ਸਿਹਤ ਨੂੰ ਦੱਸਿਆ ਖ਼ਤਰਾ, ਕਿਹਾ- 'ਵਜ਼ਨ 8.5 KG ਘਟਿਆ, ਸ਼ੂਗਰ ਲੇਵਲ ਵੀ ਹੇਠਾਂ ਡਿੱਗਿਆ
ਸਿੰਘ ਨੇ ਦੱਸਿਆ ਕਿ ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਰਸ਼ਾਦ ਦੀ ਸੰਜੇ ਨਗਰ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਅਤੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਇਲਾਜ ਦੌਰਾਨ ਸ਼ੌਕਤ ਦੀ ਮੌਤ ਹੋ ਗਈ।
ਸਿੰਘ ਨੇ ਦੱਸਿਆ ਕਿ ਤੀਸਰੇ ਜ਼ਖਮੀ ਨੌਜਵਾਨ ਸਹਿਬਾਨ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਨੌਜਵਾਨਾਂ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟੱਕਰ ਮਾਰਨ ਵਾਲੀ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਪੁਲਸ ਨੇ ਇਸ ਕਾਰ ਨੂੰ ਕਬਜ਼ੇ ਵਿਚ ਲੈ ਕੇ ਸਈਦੁਲ ਨਾਂ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8