ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ
Tuesday, Jan 14, 2025 - 12:05 PM (IST)
ਸਾਗਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਨਰਯਾਵਲੀ ਥਾਣਾ ਖੇਤਰ 'ਚ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਅਨੁਸਾਰ ਜਰੂਆਖੇੜਾ ਦੇ ਕੋਲ ਪਾਲੀ ਤਿਰਾਹੇ 'ਤੇ ਸੋਮਵਾਰ ਦੇਰ ਸ਼ਾਮ ਹੋਏ ਹਾਦਸੇ 'ਚ ਸੱਤਿਆਨਾਰਾਇਣ ਅਤੇ ਅਰੁਣ ਨਾਂ ਦੇ 2 ਲੋਕਾਂ ਦੀ ਮੌਤ ਹੋ ਗਈ।
ਇਹ ਦੋਵੇਂ ਬਾਈਕ ਸਵਾਰ ਹੋ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ, ਉਦੋਂ ਕਾਰ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਪੁਲਸ ਨੇ ਵਾਹਨ ਜ਼ਬਤ ਕਰ ਲਿਆ ਹੈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ 'ਤੇ ਦੌੜ ਗਿਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8