SUV ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 5 ਲੋਕਾਂ ਦੀ ਮੌਤ
Monday, Aug 11, 2025 - 02:06 PM (IST)

ਅਨੂਪਪੁਰ- ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ ਦੇ ਬੇਨੀਲਾ ਪਿੰਡ ਕੋਲ ਸੋਮਵਾਰ ਸਵੇਰੇ ਇਕ 'ਸਪੋਰਟ ਯੂਟਿਲਿਟੀ ਵ੍ਹੀਕਲ' (ਐੱਸਯੂਵੀ) ਅਤੇ ਮੋਟਰਸਾਈਕਲ ਦੀ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰਾਮਨਗਰ ਪੁਲਸ ਥਾਣੇ ਦੇ ਇੰਚਾਰਜ ਸੁਮਿਤ ਕੌਸ਼ਿਕ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਐੱਸਯੂਵੀ ਨੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ।
ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਐੱਸਯੂਵੀ ਚਾਲਕ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਸ ਦਾ ਵਾਹਨ ਪਲਟ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ 2 ਲੋਕ ਐੱਸਯੂਵੀ 'ਚ ਸਵਾਰ ਸਨ, ਜਦੋਂ ਕਿ ਤਿੰਨ ਮੋਟਰਸਾਈਕਲ 'ਤੇ ਸਵਾਰ ਸਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਕੋਤਮਾ ਸ਼ਹਿਰ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8