ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਲੋਕਾਂ ਦੀ ਮੌਤ

Saturday, Jun 14, 2025 - 05:07 PM (IST)

ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਲੋਕਾਂ ਦੀ ਮੌਤ

ਅਲਵਰ- ਰਾਜਸਥਾਨ 'ਚ ਅਲਵਰ ਦੇ ਸਦਰ ਥਾਣਾ ਖੇਤਰ 'ਚ ਸ਼ੁੱਕਰਵਾਰ ਰਾਤ ਇਕ ਕਾਰ ਦੇ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਾਰ ਸਵਾਰ ਚਾਰ ਲੋਕ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿ ਕਿ ਸ਼ੁੱਕਰਵਾਰ ਰਾਤ ਕਰੀਬ 9 ਵਜੇ ਸੜਕ ਕਿਨਾਰੇ 2 ਨੌਜਵਾਨ ਮੋਟਰਸਾਈਕਲ 'ਤੇ ਉੱਥੇ ਹੀ ਖੜ੍ਹੇ ਇਕ ਹੋਰ ਨੌਜਵਾਨ ਨਾਲ ਗੱਲ ਕਰ ਰਹੇ ਸਨ ਕਿ ਪਿੱਛਿਓਂ ਭਿਵਾੜੀ ਸਿਕੰਦਰਾ ਮਾਰਗ 'ਤੇ ਚਿਕਾਨੀ ਤੋਂ ਅਲਵਰ ਵੱਲ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਅਸੰਤੁਲਿਤ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। 

ਪੁਲਸ ਨੇ ਦੱਸਿਆ ਕਿ ਇਸ ਨਾਲ ਮੋਟਰਸਾਈਕਲ ਲੈ ਕੇ ਖੜ੍ਹੇ ਪ੍ਰਵੀਨ ਕੁਮਾਰ (32) ਅਤੇ ਵਿਜੇ ਕੁਮਾਰ (33) ਅਤੇ ਸੰਜੇ ਕੁਮਾਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਦੋਂ ਕਿ ਡਰਾਈਵਰ ਫੇਜ਼ਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਸਵਾਰ ਤਿੰਨ ਔਰਤਾਂ ਵੀ ਜ਼ਖ਼ਮੀ ਹੋ ਗਈਆਂ। ਪੁਲਸ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿਸ 'ਚ ਪ੍ਰਵੀਨ ਕੁਮਾਰ ਅਤੇ ਵਿਜੇ ਕੁਮਾਰ ਨੇ ਦਮ ਤੋੜ ਦਿੱਤਾ। ਹੋਰ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News