ਮਣੀਮਹੇਸ਼ ਜਾ ਰਹੇ ਜਲੰਧਰ ਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ

Saturday, Aug 24, 2024 - 04:50 PM (IST)

ਚੰਬਾ- ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਪੰਜਾਬ ਤੋਂ ਆਏ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਡਲਹੌਜ਼ੀ ਹਸਪਤਾਲ 'ਚ ਮੁੱਢਲੀ ਸਹਾਇਤਾ ਤੋਂ ਬਾਅਦ ਚੰਬਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪੰਜਾਬ ਦੇ ਜ਼ਿਲ੍ਹਾ ਜਲੰਧਰ ਕਸਬਾ ਫਿਲੌਰ ਦੇ 4 ਨੌਜਵਾਨ ਗੱਡੀ (ਪੀਬੀ 37ਜੇ-1938) 'ਚ ਮਣੀਮਹੇਸ਼ ਦੀ ਯਾਤਰਾ 'ਤੇ ਜਾ ਰਹੇ ਸਨ। 

PunjabKesari

ਅੱਜ ਯਾਨੀ ਸ਼ਨੀਵਾਰ ਸਵੇਰੇ ਕਰੀਬ 5.30 ਵਜੇ ਉਨ੍ਹਾਂ ਦੀ ਕਾਰ ਪਠਾਨਕੋਟ-ਭਰਮੌਰ ਹਾਈਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ 'ਚ ਸੰਦੀਪ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ  ਕਿ ਕਰਨ, ਰਾਹੁਲ ਅਤੇ ਸੰਜੇ ਕੁਮਾਰ ਦਾ ਚੰਬਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਚਾਰੋਂ ਨੌਜਵਾਨ ਕਾਰ 'ਚ ਭਰਮੌਰ ਜਾ ਰਹੇ ਸਨ। ਉੱਥੇ ਹੀ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News