ਫੰਕਸ਼ਨ ਤੋਂ ਪਰਤਦੇ ਨੌਜਵਾਨਾਂ ਦੀ ਸੜਕ ਵਿਚਾਲੇ ਪਲਟ ਗਈ ਕਾਰ, 1 ਦੀ ਚਲੀ ਗਈ ਜਾਨ
Sunday, Jul 06, 2025 - 04:04 PM (IST)

ਨੈਸ਼ਨਲ ਡੈਸਕ- ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖ਼ਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਦਾਮੋਦਰਾ ਪਿੰਡ ਨੇੜੇ ਸੈਮ ਰੋਡ 'ਤੇ ਵਾਪਰੀ, ਜਿੱਥੇ ਉਕਤ ਨੌਜਵਾਨ ਕਾਰ ਰਾਹੀਂ ਕਿਸੇ ਫੰਕਸ਼ਨ 'ਚ ਸ਼ਾਮਲ ਹੋਣ ਮਗਰੋਂ ਰਿਜ਼ਾਰਟ ਤੋਂ ਵਾਪਸ ਆ ਰਹੇ ਹਨ। ਇਸ ਦੌਰਾਨ ਕਾਰ ਡਰਾਈਵਰ ਨੇ ਸੰਤੁਲਨ ਗੁਆ ਦਿੱਤਾ ਤੇ ਗੱਡੀ ਪਲਟ ਗਈ, ਜਿਸ ਕਾਰਨ 1 ਨੌਜਵਾਨ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਭੱਜ ਗਿਆ ਤਿਹਾੜ ਜੇਲ੍ਹ 'ਚ ਬੰਦ ਖ਼ਤਰਨਾਕ ਗੈਂਗਸਟਰ, 2 ਸੂਬਿਆਂ ਦੀ ਪੁਲਸ ਨੂੰ ਪਈਆਂ ਭਾਜੜਾਂ
ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 21 ਸਾਲਾ ਚੰਦਰਵੀਰ ਗਹਿਲੋਤ ਵਜੋਂ ਹੋਈ ਹੈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਜੋਧਪੁਰ ਰੈਫ਼ਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਾਵਧਾਨ ! ਹਾਲੇ ਹੋਰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ 'ਰੈੱਡ ਅਲਰਟ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e