ਮੱਧ ਪ੍ਰਦੇਸ਼ ''ਚ ਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਕਾਰ, 2 ਦੀ ਮੌਤ ਤੇ 4 ਗੰਭੀਰ ਜ਼ਖ਼ਮੀ

Monday, Apr 27, 2026 - 02:15 PM (IST)

ਮੱਧ ਪ੍ਰਦੇਸ਼ ''ਚ ਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਕਾਰ, 2 ਦੀ ਮੌਤ ਤੇ 4 ਗੰਭੀਰ ਜ਼ਖ਼ਮੀ

ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ 'ਚ ਐਤਵਾਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਭਿਆਨਕ ਹਾਦਸੇ 'ਚ ਇੱਕੋ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਇੱਕ ਪਰਿਵਾਰ ਗੁਜਰਾਤ ਦੇ ਵਡੋਦਰਾ ਤੋਂ ਆਪਣੇ ਘਰ ਪਰਤ ਰਿਹਾ ਸੀ। ਜਦੋਂ ਉਨ੍ਹਾਂ ਦੀ ਕਾਰ ਦਮੋਹ-ਕਟਨੀ ਮਾਰਗ 'ਤੇ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 40 ਕਿਲੋਮੀਟਰ ਦੂਰ ਕੁਮਹਾਰੀ ਥਾਣਾ ਖੇਤਰ ਦੇ ਪਿੰਡ ਬਮਨੀ ਦੇ ਕੋਲ ਪਹੁੰਚੀ, ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਕਾਰ ਪਲਟ ਗਈ।

ਕੁਮਹਾਰੀ ਥਾਣਾ ਇੰਚਾਰਜ ਬ੍ਰਿਜੇਸ਼ ਪਾਂਡੇ ਨੇ ਦੱਸਿਆ ਕਿ ਕਾਰ 'ਚ ਕੁੱਲ 6 ਲੋਕ ਸਵਾਰ ਸਨ। ਹਾਦਸੇ 'ਚ ਸੰਤੋਸ਼ ਵਿਸ਼ਵਕਰਮਾ (24) ਅਤੇ ਸ਼ਿਵਾਨੀ ਵਿਸ਼ਵਕਰਮਾ (14) ਦੀ ਮੌਤ ਹੋ ਗਈ। ਹਾਦਸੇ 'ਚ ਜ਼ਖ਼ਮੀ ਹੋਏ ਚਾਰ ਹੋਰ ਲੋਕਾਂ ਨੂੰ ਤੁਰੰਤ ਦਮੋਹ ਦੇ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News