ਡੂੰਘੀ ਖੱਡ ''ਚ ਡਿੱਗੀ ਕਾਰ, 3 ਲੋਕਾਂ ਦੀ ਮੌ.ਤ

Wednesday, Oct 16, 2024 - 03:13 PM (IST)

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਬੁੱਧਵਾਰ ਤੜਕੇ ਇਕ ਕਾਰ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਰੀਕਸ਼ਿਤ ਭਾਰਤੀ (28), ਵਿਨੋਦ ਕੁਮਾਰ (32) ਅਤੇ ਮੁਕੇਸ਼ (32) ਵਜੋਂ ਹੋਈ ਹੈ। ਪੁਲਸ ਅਨੁਸਾਰ ਹਾਦਸਾ ਚੌਪਾਲ 'ਚ ਸਰਾਹਨ-ਪੁਲਬਹਾਲ ਲਿੰਕ ਰੋਡ 'ਤੇ ਸਵੇਰੇ ਕਰੀਬ 2 ਵਜੇ ਵਾਪਰਿਆ।

ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ, ਜਿਸ ਨਾਲ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਜਾ ਡਿੱਗੀ। ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਝ ਸਥਾਨਕ ਲੋਕਾਂ ਨੇ ਸਵੇਰੇ ਲਾਸ਼ਾਂ ਦੇਖੀਆਂ ਅਤੇ ਪੁਲਸ ਨੂੰ ਸੂਚਨਾ ਦਿੱਤੀ। ਚੌਪਾਲ ਤੋਂ ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਖੱਡ 'ਚੋਂ ਬਾਹਰ ਕੱਢੀਆਂ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸ਼ਿਮਲਾ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਮਾਮਲੇ 'ਚ ਅੱਗੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News