ਫ਼ੌਜ ''ਚ ਭਰਤੀ ਲਈ ਦੌੜ ਲਗਾ ਰਹੇ 5 ਨੌਜਵਾਨਾਂ ਨੂੰ ਕਾਰ ਨੇ ਕੁਚਲਿਆ, 2 ਦੀ ਮੌਤ

Monday, Jul 04, 2022 - 11:35 AM (IST)

ਫ਼ੌਜ ''ਚ ਭਰਤੀ ਲਈ ਦੌੜ ਲਗਾ ਰਹੇ 5 ਨੌਜਵਾਨਾਂ ਨੂੰ ਕਾਰ ਨੇ ਕੁਚਲਿਆ, 2 ਦੀ ਮੌਤ

ਫਰੀਦਾਬਾਦ (ਭਾਸ਼ਾ)- ਹਰਿਆਣਾ ਦੇ ਫਰੀਦਾਬਾਦ 'ਚ ਕੁੰਡਲੀ-ਮਾਨੇਸਰ-ਪਲਵਲ (ਕੇ.ਜੀ.ਪੀ.) ਮਾਰਗ 'ਤੇ ਐਤਵਾਰ ਨੂੰ ਫ਼ੌਜ 'ਚ ਭਰਤੀ ਲਈ ਦੌੜ ਰਹੇ 5 ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖਮੀ ਹੋ ਗਏ। ਨੌਜਵਾਨਾਂ ਨੂੰ ਯੂ.ਪੀ. ਨੰਬਰ ਦੀ ਇਕ ਕਾਰ ਨੇ ਪਿੱਛਿਓਂ ਟੱਕਰ ਮਾਰੀ। ਪੁਲਸ ਨੇ ਇਕ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਕਾਰ ਦੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਯਸ਼ਪਾਲ ਖਟਾਨਾ ਨੇ ਦੱਸਿਆ ਕਿ ਪੇਲਕ ਪਿੰਡ ਵਾਸੀ ਤੋਤਾ ਰਾਮ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕੇ.ਜੀ.ਪੀ. ਮਾਰਗ 'ਤੇ ਉਸ ਦਾ ਭਰਾ ਲੋਕੇਸ਼, ਪੇਲਕ ਪਿੰਡ ਵਾਸੀ ਉਸ ਦੇ ਸਾਥੀ ਵਿਵੇਕ, ਸੌਰਭ, ਸੰਨੀ ਅਤੇ ਹਰੀਸ਼ ਫ਼ੌਜ 'ਚ ਭਰਤੀ ਦੀ ਤਿਆਰੀ ਕਰਨ ਲਈ ਦੌੜ ਲਗਾ ਰਹੇ ਸਨ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਕੁੱਲੂ 'ਚ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਸਮੇਤ 16 ਦੀ ਮੌਤ

ਯਸ਼ਪਾਲ ਨੇ ਸ਼ਿਕਾਇਤ 'ਚ ਦੱਸਿਆ ਕਿ ਪਲਵਲ ਵੱਲੋਂ ਆਈ ਤੇਜ਼ ਰਫ਼ਤਾਰ ਆਲਟੋ ਕਾਰ ਨੇ 5 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਾਰੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਕਾਰ ਸਮੇਤ ਦੌੜ ਗਿਆ। ਜ਼ਖ਼ਮੀਆਂ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਲੋਕੇਸ਼ ਅਤੇ ਉਸ ਦੇ ਸਾਥੀ ਵਿਵੇਕ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦੋਂ ਕਿ ਜ਼ਖ਼ਮੀ ਹੋਏ ਸੌਰਭ, ਸੰਨੀ ਅਤੇ ਹਰੀਸ਼ ਨੂੰ ਮੁੱਢਲੇ ਇਲਾਜ ਤੋਂ ਬਾਅਦ ਦੂਜੇ ਹਸਪਤਾਲ ਭੇਜ ਦਿੱਤਾ। ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ 'ਚ ਮਾਤਮ ਪਸਰਿਆ ਹੋਇਆ ਹੈ। ਪੁਲਸ ਨੇ ਪੀੜਤ ਦੀ ਸ਼ਿਕਾਇਤ 'ਤੇ ਕਾਰ ਦੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News