''ਕਾਲ'' ਬਣ ਆਈ ਤੇਜ਼ ਰਫ਼ਤਾਰ ਕਾਰ ਨੇ ਸੜਕ ਕੰਢੇ ਖੜ੍ਹੇ ਨੌਜਵਾਨਾਂ ਨੂੰ ਦਰੜਿਆ, 1 ਦੀ ਹੋਈ ਦਰਦਨਾਕ ਮੌਤ
Saturday, Aug 02, 2025 - 01:57 PM (IST)

ਸੁਲਤਾਨਪੁਰ- ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੇ ਜੈਸਿੰਘਪੁਰ ਇਲਾਕੇ 'ਚ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਜੈਸਿੰਘਪੁਰ ਕੋਤਵਾਲੀ ਇਲਾਕੇ 'ਚ ਹਾਲੀਆਪੁਰ-ਬੇਲਵਾਈ ਸੜਕ 'ਤੇ ਕੁਰੇਭਾਰ ਤੋਂ ਪੀੜੀ ਜਾ ਰਹੀ ਇਕ ਕਾਰ ਨੇ ਸ਼ੁੱਕਰਵਾਰ ਰਾਤ ਨੂੰ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ।
ਇਹ ਵੀ ਪੜ੍ਹੋ : ਹੋ ਗਈ ਭਵਿੱਖਬਾਣੀ! 2030 ਤੋਂ ਬਾਅਦ ਅਮਰ ਹੋ ਜਾਣਗੇ ਇਨਸਾਨ...
ਇਸ ਹਾਦਸੇ 'ਚ ਬਝਨਾ ਪਿੰਡ ਦੇ ਰਹਿਣ ਵਾਲੇ ਚੰਦਨ ਸ਼ਰਮਾ (25) ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 6 ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ ਹੈ। ਜੈਸਿੰਘਪੁਰ ਕੋਤਵਾਲੀ ਦੇ ਇੰਚਾਰਜ ਸਤੇਂਦਰ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਰਾਜੂ ਸਿੰਘ, ਰਾਮ ਨਵਲ, ਬਾਲਮੁਕੁੰਦ, ਰਮੇਸ਼ ਯਾਦਵ, ਰੋਹਿਤ ਯਾਦਵ ਅਤੇ ਗੋਪਾਲ ਸਿੰਘ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8