ਭਿਆਨਕ ਹਾਦਸੇ ਨੇ ਵਿਛਾ''ਤੀਆਂ ਲਾਸ਼ਾਂ, ਕਾਰ ਤੇ ਟਰੱਕ ਦੀ ਟੱਕਰ ''ਚ 3 ਦੀ ਮੌਤ
Saturday, May 24, 2025 - 12:15 PM (IST)

ਨੈਸ਼ਨਲ ਡੈਸਕ- ਬਿਹਾਰ ਦੇ ਸਿਵਾਨ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗੋਰੀਆਕੋਠੀ ਥਾਣਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖਮੀ ਹੋ ਗਿਆ।
ਪੁਲਸ ਸੂਤਰਾਂ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਲੋਕ ਕਿਤੇ ਜਾ ਰਹੇ ਸਨ ਕਿ ਇਸ ਦੌਰਾਨ ਸੀਸੈਨ ਪਿੰਡ ਨੇੜੇ ਅਫਰਾਦ ਮੋੜ 'ਤੇ ਇਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤੀ ਸੰਸਦ ਮੈਂਬਰਾਂ ਦੇ ਜਹਾਜ਼ 'ਤੇ ਹੋ ਗਿਆ ਡਰੋਨ ਅਟੈਕ, ਫ਼ਿਰ...
ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਹਿਸਾਨ ਉਲ ਹੱਕ (42), ਆਜ਼ਾਦ ਆਲਮ (45) ਅਤੇ ਅਬਰਾਰ ਅਲੀ (43) ਵਜੋਂ ਹੋਈ ਹੈ, ਜੋ ਕਿ ਜ਼ਿਲ੍ਹੇ ਦੇ ਨਗਰ ਥਾਣਾ ਖੇਤਰ ਦੇ ਵਸਨੀਕ ਹਨ। ਹਾਦਸੇ ਵਿੱਚ ਜ਼ਖਮੀ ਹੋਏ ਡਰਾਈਵਰ ਮੁਹੰਮਦ ਸਲੀਮ ਨੂੰ ਸੀਵਾਨ ਸਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸੀਵਾਨ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਇਕ ਹੋਰ ਜਾਸੂਸ ਹੋਇਆ ਗ੍ਰਿਫ਼ਤਾਰ ! ISI ਹੈਂਡਲਰ ਨੂੰ ਭੇਜਦਾ ਸੀ ਖ਼ੁਫੀਆ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e