ਖ਼ਤਰਨਾਕ ਤੂਫ਼ਾਨ 'ਬਿਪਰਜੋਏ' ਦੀ ਭਾਰਤ 'ਚ ਦਸਤਕ, ਲੱਗੀ ਧਾਰਾ-144, ਚਿਤਾਵਨੀ ਜਾਰੀ

Thursday, Jun 15, 2023 - 11:34 AM (IST)

ਖ਼ਤਰਨਾਕ ਤੂਫ਼ਾਨ 'ਬਿਪਰਜੋਏ' ਦੀ ਭਾਰਤ 'ਚ ਦਸਤਕ, ਲੱਗੀ ਧਾਰਾ-144, ਚਿਤਾਵਨੀ ਜਾਰੀ

ਨਵੀਂ ਦਿੱਲੀ- ਚੱਕਰਵਾਤੀ ਤੂਫ਼ਾਨ ਬਿਪਰਜਾਏ ਤਬਾਹੀ ਮਚਾਉਣ ਲਈ ਤਿਆਰ ਹੈ। ਹੁਣ ਇਹ ਬਹੁਤ ਜਲਦ ਭਾਰਤ 'ਚ ਵੀ ਦਸਤਕ ਦੇ ਸਕਦਾ ਹੈ। ਬਿਪਰਜੋਏ ਨੂੰ ਲੈ ਕੇ ਕਈ ਜ਼ਿਲ੍ਹਿਆ 'ਚ ਹਾਈ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਖ਼ਾਸ ਤੌਰ 'ਤੇ ਜੇਕਰ ਗੁਜਰਾਤ ਦੀ ਗੱਲ ਕੀਤੀ ਜਾਵੇ ਤਾਂ ਉਥੇ ਡਰ ਦਾ ਮਾਹੌਲ ਕੁਝ ਜ਼ਿਆਦਾ ਹੀ ਬਣਿਆ ਹੋਇਆ ਹੈ ਜਿਸ ਦੇ ਚੱਲਦੇ ਧਾਰਾ-144 ਵੀ ਲਾਗੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਕੂਲਾਂ ਕਾਲਜਾਂ, ਮੰਦਰਾਂ, ਦਫਤਰਾਂ 'ਚ ਧਾਰਾ-144 ਲਗਾ ਦਿੱਤੀ ਗਈ ਹੈ। ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਮਨਾਹੀ ਹੈ, ਕਿਉਂਕਿ ਬਿਪਰਜੋਏ ਤੂਫਾਨ ਦੀ ਰਫ਼ਤਾਰ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਇਸ ਨਾਲ ਨਜਿੱਠਣ ਲਈ ਸਰਕਾਰਾਂ ਅਤੇ ਉੱਚ ਅਧਿਕਾਰੀਆਂ ਵਲੋਂ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਐਂਡ. ਡੀ. ਆਰ. ਐੱਫ. ਦੀਆਂ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਤਾਂ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਤੋਂ ਸਮੇਂ ਸਿਰ ਨਜਿੱਠਿਆ ਜਾ ਸਕੇ। (ਦੇਖੋ ਵੀਡੀਓ)

ਇਹ ਵੀ ਪੜ੍ਹੋ: ਘਰ ਖਰੀਦਣਾ ਹੋਇਆ ਮਹਿੰਗਾ: ਦਿੱਲੀ- NCR 'ਚ 16 ਫ਼ੀਸਦੀ ਵਧੀਆਂ ਘਰਾਂ ਦੀਆਂ ਕੀਮਤਾਂ : ਰਿਪੋਰਟ


ਜ਼ਿਕਰਯੋਗ ਹੈ ਕਿ ਗੁਜਰਾਤ ਦੇ ਕੱਛ ਜ਼ਿਲ੍ਹੇ ਦੀ ਜਖਾਊ ਬੰਦਰਗਾਹ ਨੇੜੇ ਸ਼ਕਤੀਸ਼ਾਲੀ ਚੱਕਰਵਾਤ 'ਬਿਪਰਜੋਏ' ਦੇ ਸੰਭਾਵਿਤ ਦਸਤਕ ਤੋਂ ਪਹਿਲਾਂ ਅਧਿਕਾਰੀਆਂ ਨੇ ਰਾਜ ਦੇ ਤੱਟਵਰਤੀ ਇਲਾਕਿਆਂ ਤੋਂ ਹੁਣ ਤੱਕ 50 ਹਜ਼ਾਰ ਲੋਕਾਂ ਨੂੰ ਕੱਢ ਕੇ ਅਸਥਾਈ ਸ਼ੈਲਟਰ ਹੋਮ 'ਚ ਭੇਜ ਦਿੱਤਾ ਹੈ। ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਬੁੱਧਵਾਰ ਨੂੰ ਕਿਹਾ ਕਿ 'ਬਿਰਪਜੋਏ' ਦੇ ਗੁਜਰਾਤ ਤੱਟ ਵੱਲ ਵਧਣ ਦੇ ਨਾਲ ਸੌਰਾਸ਼ਟਰ ਅਤੇ ਕੱਛ ਖੇਤਰਾਂ ਨੂੰ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦਾ ਸਾਹਮਣਾ ਕਰਨਾ ਪਿਆ। ਆਈ.ਐੱਮ.ਡੀ. ਨੇ ਕਿਹਾ ਕਿ 'ਬਿਪਰਜੋਏ' ਬੁੱਧਵਾਰ ਨੂੰ ਰਾਹ ਬਦਲਣ ਅਤੇ ਉੱਤਰ-ਪੂਰਬ ਦਿਸ਼ਾ 'ਚ ਕੱਛ ਅਤੇ ਸੌਰਾਸ਼ਟਰ ਵੱਲ ਵਧਣ ਨੂੰ ਤਿਆਰ ਹੈ ਅਤੇ ਵੀਰਵਾਰ ਸ਼ਾਮ ਜਖਾਊ ਬੰਦਰਗਾਹ ਕੋਲ ਟਕਰਾਏਗਾ।

ਇਹ ਵੀ ਪੜ੍ਹੋ: ਸੇਬੀ 14 ਜੁਲਾਈ ਨੂੰ ਅਰਾਈਜ਼ ਭੂਮੀ ਡਿਵੈੱਲਪਰਸ ਦੀਆਂ ਜਾਇਦਾਦਾਂ ਦੀ ਨਿਲਾਮੀ ਕਰੇਗਾ

ਇਸ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਤਿੰਨਾਂ ਫ਼ੌਜ ਮੁਖੀਆਂ ਨਾਲ ਗੱਲ ਕੀਤੀ ਅਤੇ ਚੱਕਰਪਾਤ 'ਬਿਪਰਜੋਏ' ਦੇ ਪ੍ਰਭਾਵ ਨਾਲ ਨਜਿੱਠਣ ਲਈ ਹਥਿਆਰਬੰਦ ਫ਼ੋਰਸਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਤਿਆਰੀਆਂ ਦੀ ਸਮੀਖਿਆ ਕਰਨ ਤੋਂ ਬਾਅਦ ਰਾਜਨਾਥ ਸਿੰਘ ਨੇ ਕਿਹਾ ਕਿ ਹਥਿਆਰਬੰਦ ਫ਼ੋਰਸ ਚੱਕਰਵਾਤ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ 'ਚ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਤਿਆਰ ਹੈ। ਰਾਜਨਾਥ ਸਿੰਘ ਨੇ ਟਵਿੱਟਰ 'ਤੇ ਕਿਹਾ,''ਤਿੰਨੋਂ ਫ਼ੌਜ ਮੁਖੀਆਂ ਨਾਲ ਗੱਲ ਕੀਤੀ ਅਤੇ ਚੱਕਰਵਾਤ 'ਬਿਪਰਜੋਏ' ਦੇ ਸੰਬੰਧ 'ਚ ਹਥਿਆਰਬੰਦ ਫ਼ੋਰਸਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Aarti dhillon

Content Editor

Related News