ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਆਗਰਾ 'ਚ ਕੇਸ ਦਰਜ
Sunday, Apr 07, 2019 - 02:11 PM (IST)
ਆਗਰਾ-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ ਪਰ ਇਸ ਵਾਰ ਉਹ ਕਾਂਗਰਸ ਦੁਆਰਾ ਜਾਰੀ ਕੀਤੇ ਗਏ ਮੈਨੀਫੈਸਟੋ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਹਾਲ ਹੀ 'ਚ ਰਾਹੁਲ ਨੇ ਕਾਂਗਰਸ ਦਾ ਮੈਨੀਫੈਸਟੋ 'ਚ ਆਪਣੀ ਸਰਕਾਰ ਆਉਣ 'ਤੇ ਦੇਸ਼ ਧ੍ਰੋਹ ਦੀ ਧਾਰਾ (124A) ਦੀ ਸਮੀਖਿਆ ਕਰਨ ਦਾ ਵਾਅਦਾ ਕੀਤਾ ਸੀ । ਸ਼ਨੀਵਾਰ ਨੂੰ ਵਕੀਲ ਨਰਿੰਦਰ ਸ਼ਰਮਾ ਨੇ ਰਾਹੁਲ ਗਾਂਧੀ ਦੇ ਖਿਲਾਫ ਆਗਰਾ ਦੀ ਸੀ. ਜੇ. ਆਈ. ਕੋਰਟ 'ਚ ਕੇਸ ਦਰਜ ਕਰਵਾਇਆ ਹੈ। ਇਸ ਵਾਅਦੇ ਨੂੰ ਲੈ ਕੇ ਰਾਹੁਲ ਗਾਂਧੀ ਸੰਕਟ 'ਚ ਘਿਰੇ ਹੋਏ ਨਜ਼ਰ ਆ ਰਹੇ ਹਨ। ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਰਾਹੁਲ ਗਾਂਧੀ ਲਈ ਇਹ ਕੇਸ ਦਰਜ ਹੋਣ ਕਾਰਨ ਇੱਕ ਹੋਰ ਵੱਡਾ ਝਟਕਾ ਲੱਗਾ ਹੈ।
#Agra: A case has been filed by lawyer Narendra Sharma in CJM Court against Congress President Rahul Gandhi for promising in Congress manifesto to abolish Section 124A (Sedition) of the Indian Penal Code. (06.04) pic.twitter.com/1SqMzt1VWT
— ANI UP (@ANINewsUP) April 7, 2019
ਦਰਅਸਲ ਕਾਂਗਰਸ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਜੇਕਰ 2019 ਲੋਕ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਦੇਸ਼ ਧ੍ਰੋਹ ਦੀ ਧਾਰਾ-124ਏ ਨੂੰ ਖਤਮ ਕਰ ਦੇਣਗੇ। ਇਸ ਸੰਬੰਧੀ ਮੈਨੀਫੈਸਟੋ 'ਚ ਕੀਤੇ ਗਏ ਵਾਅਦੇ ਨੂੰ ਲੈ ਕੇ ਇਹ ਮਾਮਲਾ ਦਰਜ ਹੋਇਆ ਹੈ।