ਝਾਂਸੀ ''ਚ NIA ਟੀਮ ''ਤੇ ਹਮਲਾ ਕਰਨ ਦੇ ਦੋਸ਼ ''ਚ 111 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ
Friday, Dec 13, 2024 - 06:27 PM (IST)
ਝਾਂਸੀ/ਉੱਤਰ ਪ੍ਰਦੇਸ਼ (ਏਜੰਸੀ)- ਝਾਂਸੀ ਵਿਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਪੁੱਛ-ਗਿਛ ਲਈ ਹਿਰਾਸਤ ਵਿਚ ਲਏ ਗਏ ਇਕ ਮੁਫਤੀ ਨੂੰ ਐੱਨ.ਆਈ.ਏ. ਟੀਮ 'ਤੇ ਹਮਲਾ ਕਰਕੇ ਜ਼ਬਰਦਸਤੀ ਛਡਾਉਣ ਦੇ ਦੋਸ਼ ਵਿਚ ਸ਼ੁੱਕਰਵਾਰ ਨੂੰ 11 ਨਾਮਜ਼ਮ ਅਤੇ 100 ਅਣਪਛਾਤੇ ਲੋਕਾਂ ਖਿਲਾਫ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਝਾਂਸੀ ਦੇ ਵਧੀਕ ਪੁਲਸ ਸੁਪਰਡੈਂਟ (ਸਿਟੀ) ਗਿਆਨੇਂਦਰ ਸਿੰਘ ਮੁਤਾਬਕ ਐੱਨ.ਆਈ.ਏ. ਦੀ ਇੱਕ ਟੀਮ ਨੇ ਵੀਰਵਾਰ ਨੂੰ ਵਿਦੇਸ਼ੀ ਫੰਡਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਮੁਫਤੀ ਖਾਲਿਦ ਨੂੰ ਉਸ ਦੇ ਘਰ ਛਾਪਾ ਮਾਰ ਕੇ ਹਿਰਾਸਤ ਵਿੱਚ ਲਿਆ ਸੀ।
ਇਹ ਵੀ ਪੜ੍ਹੋ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਇਸ ਦੀ ਸੂਚਨਾ ਮਿਲਣ 'ਤੇ ਇਲਾਕੇ ਦੇ ਲੋਕਾਂ ਦੀ ਭੀੜ ਨੇ NIA ਟੀਮ ਨਾਲ ਧੱਕਾ-ਮੁੱਕੀ ਕੀਤੀ ਅਤੇ ਖਾਲਿਦ ਨੂੰ ਛੁਡਵਾ ਕੇ ਆਪਣੇ ਨਾਲ ਲੈ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 11 ਨਾਮਜ਼ਦ ਅਤੇ 100 ਅਣਪਛਾਤੇ ਮਰਦ-ਔਰਤਾਂ ਖ਼ਿਲਾਫ਼ ਐੱਨ.ਆਈ.ਏ. ਟੀਮ ’ਤੇ ਹਥਿਆਰਾਂ ਨਾਲ ਲੈਸ ਹੋ ਕੇ ਜਾਨਲੇਵਾ ਹਮਲਾ ਕਰਨ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਹਿਰਾਸਤ ਵਿੱਚ ਲਏ ਵਿਅਕਤੀ ਨੂੰ ਛੁਡਾਉਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਵਧੀਕ ਪੁਲਸ ਕਪਤਾਨ ਸਿੰਘ ਨੇ ਦੱਸਿਆ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: 'ਪਾਰਟ ਟਾਈਮ' ਨੌਕਰੀ ਦੇ ਬਹਾਨੇ ਟੈਕਸੀ ਡਰਾਈਵਰ ਤੋਂ 2 ਲੱਖ 10 ਹਜ਼ਾਰ ਰੁਪਏ ਦੀ ਠੱਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8