ਸੋਨੀਆ, ਰਾਹੁਲ ਖ਼ਿਲਾਫ਼ ਫਰਜ਼ੀ ਖ਼ਬਰ ਫੈਲਾਉਣ ਦੇ ਦੋਸ਼ ''ਚ ਬੰਗਲਾਦੇਸ਼ੀ ਪੱਤਰਕਾਰ ਖ਼ਿਲਾਫ਼ ਮਾਮਲਾ ਦਰਜ

Tuesday, Sep 03, 2024 - 01:02 PM (IST)

ਸੋਨੀਆ, ਰਾਹੁਲ ਖ਼ਿਲਾਫ਼ ਫਰਜ਼ੀ ਖ਼ਬਰ ਫੈਲਾਉਣ ਦੇ ਦੋਸ਼ ''ਚ ਬੰਗਲਾਦੇਸ਼ੀ ਪੱਤਰਕਾਰ ਖ਼ਿਲਾਫ਼ ਮਾਮਲਾ ਦਰਜ

ਬੈਂਗਲੁਰੂ (ਭਾਸ਼ਾ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਮਾਂ ਤੇ ਸੀਨੀਅਰ ਕਾਂਗਰਸ ਆਗੂ ਸੋਨੀਆ ਗਾਂਧੀ ਬਾਰੇ ਫਰਜ਼ੀ ਖ਼ਬਰ ਅਤੇ ਗਲਤ ਸੂਚਨਾ ਫੈਲਾਉਣ ਦੇ ਦੋਸ਼ 'ਚ ਪੁਲਸ ਨੇ ਇਕ ਬੰਗਲਾਦੇਸ਼ ਪੱਤਰਕਾਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਈ ਗ੍ਰਾਊਂਡਸ ਪੁਲਸ ਥਾਣੇ 'ਚ ਬੰਗਲਾਦੇਸ਼ੀ ਪੱਤਰਕਾਰ ਸਲਾਹ ਉਦੀਨ ਸ਼ੋਇਬ ਚੌਧਰੀ ਅਤੇ ਸਮਾਚਾਰ ਪੋਰਟਲ ਨਾਲ ਕੰਮ ਕਰਨ ਵਾਲੀ ਅਦਿਤੀ ਖ਼ਿਲਾਫ਼ ਉਨ੍ਹਾਂ ਦੇ ਦਾਅਵਿਆਂ ਨੂੰ ਸੋਸ਼ਲ ਮੀਡੀਆ ਹੈਂਡਲ 'ਤੇ ਸਾਂਝਾ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੇ ਸ਼ਿਕਾਇਤਕਰਤਾ ਅਤੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ (ਕੇ.ਪੀ.ਸੀ.ਸੀ.) ਨਾਲ ਜੁੜੇ ਸ਼੍ਰੀਨਿਵਾਸ ਜੀ ਅਨੁਸਾਰ, ਬੰਗਲਾਦੇਸ਼ੀ ਪੱਤਰਕਾਰ ਨੇ ਆਪਣੇ 'ਐਕਸ' ਹੈਂਡਲ 'ਤੇ ਸੋਨੀਆ ਗਾਂਧੀ ਨੂੰ ਇਕ ਵਿਦੇਸ਼ੀ ਜਾਸੂਸੀ ਏਜੰਸੀ ਨਾਲ ਜੋੜਨ ਵਾਲਾ ਇਕ ਪੋਸਟ ਸਾਂਝਾ ਕੀਤਾ।

ਉਨ੍ਹਾਂ ਦੋਸ਼ ਲਗਾਇਆ ਕਿ ਚੌਧਰੀ ਨੇ ਗਾਂਧੀ ਪਰਿਵਾਰ ਦੀ ਜਨਤਕ ਅਕਸ ਖ਼ਰਾਬ ਕਰਨ ਦੇ ਇਰਾਦੇ ਨਾਲ ਅਜਿਹਾ ਕੀਤਾ ਅਤੇ ਪੱਤਰਕਾਰ ਨੇ 2 ਧਰਮਾਂ ਵਿਚਾਲੇ ਦੁਸ਼ਮਣੀ ਪੈਦਾ ਕਰਨ ਲਈ ਅਜਿਹੀ ਪੋਸਟ ਸਾਂਝੀ ਕੀਤੀ। ਸ਼੍ਰੀਨਿਵਾਸ ਨੇ ਚੌਧਰੀ ਅਤੇ ਰਾਹੁਲ ਗਾਂਧੀ ਬਾਰੇ ਕੁਝ ਦਾਅਵੇ ਕਰਨ ਦਾ ਦੋਸ਼ ਲਗਾਇਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ,''ਸਾਨੂੰ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਅਸੀਂ ਗਾਂਧੀ ਪਰਿਵਾਰ ਬਾਰੇ ਗਲਤ ਸੂਚਨਾ ਫੈਲਾਉਣ ਲਈ ਦੋਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਭਾਰਤੀ ਨਿਆਂ ਸੰਹਿਤਾ ਦੀ ਧਾਰਾ 196 (ਧਰਮ, ਜਾਤੀ, ਜਨਮ ਸਥਾਨ, ਘਰ, ਭਾਸ਼ਾ ਆਦਿ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਵਧਾਉਣਾ ਅਤੇ ਸਦਭਾਵਨਾ ਨੂੰ ਬਣਾਏ ਰੱਖਣ ਲਈ ਹਾਨੀਕਾਰਕ ਕੰਮ ਕਰਨਾ) ਅਤੇ 353 (2) (ਧਰਮ ਆਦਿ ਦੇ ਆਧਾਰ 'ਤੇ ਨਫ਼ਰਤ ਪੈਦਾ ਕਰਨ ਲਈ ਗਲਤ ਸੂਚਨਾ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨਾ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।'' ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ 'ਚ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

DIsha

Content Editor

Related News