5 ਨੌਜਵਾਨਾਂ ਨੇ ਔਰਤ ਨਾਲ ਗੈਂਗਰੇਪ ਕਰ ਬਣਾਇਆ ਵੀਡੀਓ, ਜਾਨੋਂ ਮਾਰਨ ਦੀ ਦਿੱਤੀ ਧਮਕੀ

Thursday, Aug 15, 2024 - 05:00 PM (IST)

5 ਨੌਜਵਾਨਾਂ ਨੇ ਔਰਤ ਨਾਲ ਗੈਂਗਰੇਪ ਕਰ ਬਣਾਇਆ ਵੀਡੀਓ, ਜਾਨੋਂ ਮਾਰਨ ਦੀ ਦਿੱਤੀ ਧਮਕੀ

ਬਿਜਨੌਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਰੇਹਰ ਥਾਣਾ ਖੇਤਰ 'ਚ ਇਕ ਔਰਤ ਨਾਲ ਸਮੂਹਿਕ ਜਬਰ ਜ਼ਿਨਾਹ ਕਰਨ ਅਤੇ ਉਸ ਦਾ ਵੀਡੀਓ ਬਣਾਉਣ ਦੇ ਦੋਸ਼ 'ਚ ਪੁਲਸ ਨੇ 5 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਸ ਅਨੁਸਾਰ, 22 ਸਾਲਾ ਪੀੜਤਾ ਵਲੋਂ ਦਿੱਤੀ ਗਈ ਸ਼ਿਕਾਇਤ ਅਨੁਸਾਰ, 9 ਅਗਸਤ ਦੀ ਰਾਤ ਨੂੰ ਦੋਸ਼ੀਆਂ ਨੇ ਉਸ ਨੂੰ ਜ਼ਬਰਦਸਤੀ ਘਰੋਂ ਚੁੱਕ ਲਿਆ ਅਤੇ ਸੁੰਨਸਾਨ ਜਗ੍ਹਾ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀਆਂ ਨੇ ਇਸ ਕੰਮ ਦਾ ਵੀਡੀਓ ਵੀ ਬਣਾਇਆ।

ਪੁਲਸ ਖੇਤਰ ਅਧਿਕਾਰੀ ਅੰਜਨੀ ਕੁਮਾਰ ਨੇ ਦੱਸਿਆ,''ਔਰਤ ਨੇ ਕਿਹਾ ਕਿ ਦੋਸ਼ੀਆਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਉਦੋਂ ਦਿੱਤੀ, ਜਦੋਂ ਦੋਸ਼ੀਆਂ ਨੇ ਉਸ ਨੂੰ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ।'' ਸ਼ਿਕਾਇਤ 'ਚ ਨਾਮਜ਼ਦ ਦੋਸ਼ੀ ਵਿਕਾਸ, ਵਿਸ਼ਵਾਸ, ਵਿੱਕੀ, ਲਵਕੁਸ਼ ਅਤੇ ਵਿਵੇਕ ਹਨ, ਜੋ ਪੀੜਤਾ ਦੇ ਪਿੰਡ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ। ਸੀ.ਓ. ਨੇ ਕਿਹਾ,''ਬੁੱਧਵਾਰ ਨੂੰ ਸ਼ਿਕਾਇਤ ਦਰਜ ਕੀਤੀ ਗਈ ਅਤੇ ਸਾਰੇ ਨਾਮਜ਼ਦ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਉਨ੍ਹਾਂ ਤੋਂ ਪੁੱਛ-ਗਿੱਛ ਜਾਰੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News