ਵਿਦਿਆਰਥਣ ਨਾਲ ਟੀਚਰ ਨੇ ਕੀਤੀ ਛੇੜਛਾੜ, ਮਾਮਲਾ ਦਰਜ

Tuesday, Aug 20, 2024 - 04:01 PM (IST)

ਵਿਦਿਆਰਥਣ ਨਾਲ ਟੀਚਰ ਨੇ ਕੀਤੀ ਛੇੜਛਾੜ, ਮਾਮਲਾ ਦਰਜ

ਹਮੀਰਪੁਰ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ 'ਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਵਲੋਂ 16 ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਭਗਤ ਸਿੰਘ ਠਾਕੁਰ ਨੇ ਕਿਹਾ ਕਿ ਕਾਮਰਸ ਵਿਸ਼ੇ ਦੇ ਅਧਿਆਪਕ ਸ਼ਸ਼ੀਕਾਂਤ ਸ਼ਰਮਾ ਖ਼ਿਲਾਫ਼ ਹਮੀਰਪੁਰ ਮਹਿਲਾ ਪੁਲਸ ਥਾਣੇ 'ਚ 12ਵੀਂ ਦੀ ਵਿਦਿਆਰਥਣ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੜੀ ਦੇ ਪਰਿਵਾਰ ਵਾਲਿਆਂ ਅਤੇ ਹੋਰ ਸਥਾਨਕ ਲੋਕਾਂ ਨੇ ਸਕੂਲ 'ਚ ਹੰਗਾਮਾ ਕੀਤਾ ਅਤੇ ਕਥਿਤ ਤੌਰ 'ਤੇ ਅਧਿਆਪਕ ਦੀ ਕੁੱਟਮਾਰ ਵੀ ਕੀਤੀ। ਪੁਲਸ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 75 ਅਤੇ ਪੋਕਸੋ ਐਕਟ ਦੀ ਧਾਰਾ 12 ਦੇ ਅਧੀਨ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਐਕਟ ਦੀ ਧਾਰਾ 3 (1) ਦੇ ਅਧੀਨ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਦੇ ਨਾਲ ਹੀ ਅਨੁਸੂਚਿਤ ਜਾਤੀ ਦੇ ਮੈਂਬਰ ਨੂੰ ਜਾਣਬੁੱਝ ਕੇ ਅਪਮਾਨਤ ਕਰਨ ਜਾਂ ਡਰਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਡਿਪਟੀ ਡਾਇਰੈਕਟਰ, ਉੱਚ ਸਿੱਖਿਆ, ਹਮੀਰਪੁਰ ਅਨਿਲ ਕੌਸ਼ਲ ਨੇ ਦੱਸਿਆ ਕਿ ਮਾਮਲੇ ਦੀ ਵਿਭਾਗੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News