ਕੇਸ ਵਾਪਸ ਨਾ ਲੈਣ ''ਤੇ 19 ਸਾਲਾ ਕੁੜੀ ਨੂੰ ਦਿੱਤੀ ਖੌਫਨਾਕ ਸਜ਼ਾ, ਪੈਟਰੋਲ ਪਾ ਜਿਉਂਦੇ ਸਾੜਿਆ
Sunday, Oct 13, 2024 - 05:13 PM (IST)
ਖੰਡਵਾ : ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਇਕ 19 ਸਾਲਾ ਲੜਕੀ 'ਤੇ ਪੈਟਰੋਲ ਪਾ ਕੇ ਉਸ ਨੂੰ ਜਿਉਂਦੇ ਹੀ ਅੱਗ ਲਗਾ ਦਿੱਤੀ, ਜਿਸ ਨਾਲ ਉਹ ਸੜ ਗਈ। ਉਕਤ ਵਿਅਕਤੀ ਨੇ ਇਸ ਵਾਰਦਾਤ ਨੂੰ ਅੰਜ਼ਾਮ ਇਸ ਕਰਕੇ ਦਿੱਤਾ, ਕਿਉਂਕਿ ਉਸ ਨੇ ਵਿਅਕਤੀ ਦੇ ਪਿਤਾ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਵਾਰਦਾਤ ਨਾਲ ਉਹ ਕਾਫ਼ੀ ਝੁਲਸ ਗਈ। ਇਕ ਵਾਰਦਾਤ ਦੀ ਜਾਣਕਾਰੀ ਅਧਿਕਾਰੀ ਵਲੋਂ ਐਤਵਾਰ ਨੂੰ ਦਿੱਤੀ ਗਈ। ਖੰਡਵਾ ਦੇ ਪੁਲਸ ਸੁਪਰਡੈਂਟ ਮਨੋਜ ਕੁਮਾਰ ਰਾਏ ਨੇ ਦੱਸਿਆ ਕਿ ਸ਼ਨੀਵਾਰ ਨੂੰ ਹੋਏ ਹਮਲੇ 'ਚ ਔਰਤ 27 ਫੀਸਦੀ ਝੁਲਸ ਗਈ ਸੀ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਦੋਸਤਾਂ ਨਾਲ ਪਹਿਲਾਂ ਪਾਈ ਪੋਸਟ, ਫਿਰ ਗੁੱਸੇ 'ਚ ਪਤੀ ਨੇ ਕਰ 'ਤਾਂ ਪਤਨੀ ਤੇ ਸੱਸ ਦਾ ਕਤਲ
ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਅਰਜੁਨ ਬਲਾਈ (22) ਨੇ ਕੁੜੀ 'ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਹਨਾਂ ਦੱਸਿਆ ਕਿ ਔਰਤ ਨੇ ਦੋਸ਼ ਲਾਇਆ ਹੈ ਕਿ ਅਰਜੁਨ ਉਸ 'ਤੇ ਉਸ ਦੇ ਪਿਤਾ ਮੰਗੀਲਾਲ ਬਲਾਈ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਲਈ ਦਬਾਅ ਪਾ ਰਿਹਾ ਸੀ। ਔਰਤ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਅਤੇ ਮੁਲਜ਼ਮ ਦੂਰ ਦੇ ਰਿਸ਼ਤੇਦਾਰ ਹਨ ਅਤੇ ਇੱਕੋ ਜਾਤੀ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ - ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ
ਉਨ੍ਹਾਂ ਕਿਹਾ ਕਿ ਅਰਜੁਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 109 (1) (ਕਤਲ ਦੀ ਕੋਸ਼ਿਸ਼) ਤਹਿਤ ਕੇਸ ਦਰਜ ਕੀਤਾ ਗਿਆ ਹੈ। ਰਾਏ ਨੇ ਦੱਸਿਆ ਕਿ 7 ਅਕਤੂਬਰ ਨੂੰ ਅਰਜੁਨ ਦੇ ਪਿਤਾ ਮੰਗੀਲਾਲ ਨੇ ਮਹਿਲਾ ਨਾਲ ਕਥਿਤ ਤੌਰ 'ਤੇ ਛੇੜਛਾੜ ਕੀਤੀ ਅਤੇ ਉਸ ਦੇ ਕੱਪੜੇ ਉਤਾਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਮਹਿਲਾ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਅਤੇ ਮਹਿਲਾ ਮੈਜਿਸਟ੍ਰੇਟ ਨੇ ਉਸ ਦੇ ਬਿਆਨ ਦਰਜ ਕਰਵਾਏ। ਅਧਿਕਾਰੀ ਨੇ ਦੱਸਿਆ ਕਿ ਮੰਗੀਲਾਲ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਅਤੇ ਇਕ ਦਿਨ ਬਾਅਦ 8 ਅਕਤੂਬਰ ਨੂੰ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਹਰਿਆਣਾ ਦਾ ਰਹਿਣ ਵਾਲਾ ਹੈ ਦੋਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8