ਸਾਬਕਾ ਮੰਤਰੀ ਖ਼ਿਲਾਫ਼ ਜਬਰ ਜ਼ਿਨਾਹ ਅਤੇ ਅਗਵਾ ਦਾ ਮਾਮਲਾ ਦਰਜ

Wednesday, Oct 09, 2024 - 04:05 PM (IST)

ਬੈਂਗਲੁਰੂ (ਵਾਰਤਾ)- ਕਰਨਾਟਕ ਦੇ ਕਾਂਗਰਸ ਵਿਧਾਇਕ ਅਤੇ ਸਾਬਕਾ ਮੰਤਰੀ ਵਿਨੇ ਕੁਲਕਰਨੀ ਖ਼ਿਲਾਫ਼ ਕਤਲ, ਅਗਵਾ ਅਤੇ ਅਪਰਾਧਕ ਧਮਕੀ ਦੇ 2 ਸਾਲ ਪੁਰਾਣੇ ਮਾਮਲੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 34 ਸਾਲਾ ਸਮਾਜਿਕ ਵਰਕਰ ਵਲੋਂ ਸੰਜੇ ਨਗਰ ਥਾਣੇ 'ਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ। ਪੀੜਤ ਔਰਤ ਨੇ ਦੋਸ਼ ਲਗਾਇਆ ਕਿ ਉਹ 2022 'ਚ ਧਾਰਵਾੜ ਵਿਧਾਇਕ ਨੰ ਮਿਲੀ ਸੀ ਅਤੇ ਦੋਹਾਂ ਨੇ ਫੋਨ ਅਤੇ ਵੀਡੀਓ ਕਾਲ ਰਾਹੀਂ ਹਮੇਸ਼ਾ ਗੱਲਬਾਤ ਕੀਤੀ ਸੀ।

ਉਸ ਨੇ ਦਾਅਵਾ ਕੀਤਾ ਕਿ ਕੁਲਕਰਨੀ ਨੇ 24 ਅਗਸਤ 2022 ਨੂੰ ਦੇਵਨਹੱਲੀ ਦੇ ਕੇਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਕੋਲ ਉਸ ਨੂੰ ਜ਼ਬਰਨ ਇਕ ਸੁੰਨਸਾਨ ਜਗ੍ਹਾ ਲੈ ਗਿਆ, ਉਸ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਅਸ਼ਲੀਲ ਗੱਲਬਾਤ ਕੀਤੀ। ਇਸ ਤੋਂ ਬਾਅਦ ਇਕ ਵਾਹਨ ਦੇ ਅੰਦਰ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਪੀੜਤਾ ਨੇ ਅੱਗੇ ਦੋਸ਼ ਲਗਾਇਆ ਕਿ ਕੁਲਕਰਨੀ ਨੇ ਉਸ ਨੂੰ ਘਟਨਾ ਦਾ ਖ਼ੁਲਾਸਾ ਕਰਨ 'ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁਲਕਰਨੀ ਅਤੇ ਉਸ ਦੇ ਕਰੀਬੀ ਸਹਿਯੋਗੀ ਅਰਜੁਨ ਨੂੰ ਮੁੱਖ ਦੋਸ਼ੀ ਬਣਾਉਂਦੇ ਹੋਏ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਦੋਹਾਂ ਖ਼ਿਲਾਫ਼ ਆਈ.ਟੀ. ਐਕਟ ਦੀਆਂ ਧਾਰਾਵਾਂ ਅਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਵਿਵਸਥਾਵਾਂ ਦੇ ਅਧੀਨ ਦੋਸ਼ ਲਗਾਏ ਗਏ ਹਨ। ਪੁਲਸ ਸ਼ਿਕਾਇਤ ਦੇ ਵੇਰਵੇ ਦੀ ਜਾਂਚ ਕਰਨ ਦੇ ਨਾਲ ਹੀ ਅਤੇ ਸੰਬੰਧਤ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News