2700 ਕਰੋਡ਼ ਰੁਪਏ ਦੀ ਧੋਖਾਦੇਹੀ ਦਾ ਮਾਮਲਾ : ED ਨੇ ਰਾਜਸਥਾਨ ਅਤੇ ਗੁਜਰਾਤ ’ਚ ਮਾਰੇ ਛਾਪੇ

Friday, Jun 13, 2025 - 12:05 AM (IST)

2700 ਕਰੋਡ਼ ਰੁਪਏ ਦੀ ਧੋਖਾਦੇਹੀ ਦਾ ਮਾਮਲਾ : ED ਨੇ ਰਾਜਸਥਾਨ ਅਤੇ ਗੁਜਰਾਤ ’ਚ ਮਾਰੇ ਛਾਪੇ

ਨਵੀਂ ਦਿੱਲੀ-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਨਿਵੇਸ਼ਕਾਂ ਨਾਲ ਕਥਿਤ ਤੌਰ ’ਤੇ 2700 ਕਰੋਡ਼ ਰੁਪਏ ਦੀ ਧੋਖਾਦੇਹੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਰਾਜਸਥਾਨ ਅਤੇ ਗੁਜਰਾਤ ’ਚ ਛਾਪੇ ਮਾਰੇ। ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐੱਮ. ਐੱਲ. ਏ.) ਤਹਿਤ ਦਰਜ ਇਹ ਮਾਮਲਾ ਨੈਕਸਾ ਐਵਰਗਰੀਨ ਨਾਮਕ ਕੰਪਨੀ ਖਿਲਾਫ ਰਾਜਸਥਾਨ ਪੁਲਸ ਦੀ ਐੱਫ. ਆਈ. ਆਰ. ਨਾਲ ਸਬੰਧਤ ਹੈ। ਸੂਤਰਾਂ ਨੇ ਕਿਹਾ ਕਿ ਕੰਪਨੀ ’ਤੇ ਦੋਸ਼ ਹੈ ਕਿ ਉਸ ਨੇ ਗੁਜਰਾਤ ਦੇ ਧੋਲੇਰਾ ਸ਼ਹਿਰ ’ਚ ਪਲਾਟ ਅਤੇ ਜ਼ਿਆਦਾ ਰਿਟਰਨ ਦਾ ਵਾਅਦਾ ਕਰ ਕੇ ਨਿਵੇਸ਼ਕਾਂ ਨਾਲ 2700 ਕਰੋਡ਼ ਰੁਪਏ ਦੀ ਠੱਗੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਤਹਿਤ ਰਾਜਸਥਾਨ ਦੇ ਸੀਕਰ, ਜੈਪੁਰ, ਜੋਧਪੁਰ ਅਤੇ ਝੁੰਝੁਨੂ ਅਤੇ ਗੁਜਰਾਤ ਦੇ ਅਹਿਮਦਾਬਾਦ ’ਚ ਕਈ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।


author

Hardeep Kumar

Content Editor

Related News