ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦਾ ਮਾਮਲਾ: ਰਾਹੁਲ ਗਾਂਧੀ ਦੀ 2 ਜੁਲਾਈ ਨੂੰ ਹੋਵੇਗੀ ਸੁਣਵਾਈ

Wednesday, Jun 26, 2024 - 03:13 PM (IST)

ਨਵੀਂ ਦਿੱਲੀ (ਭਾਸ਼ਾ) - ਸੁਲਤਾਨਪੁਰ 'ਚ ਐੱਮਪੀ-ਐੱਮਐੱਲਏ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਗਲੀ ਸੁਣਵਾਈ 'ਚ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਆਦੇਸ਼ ਬੁੱਧਵਾਰ ਨੂੰ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 2 ਜੁਲਾਈ ਦੀ ਤਰੀਖ਼ ਤੈਅ ਕੀਤੀ ਹੈ। ਇਹ ਮਾਮਲਾ ਸਥਾਨਕ ਭਾਜਪਾ ਨੇਤਾ ਵਿਜੇ ਮਿਸ਼ਰਾ ਵਜੋਂ ਦਰਜ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਮੁਦਈ ਧਿਰ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਬੁੱਧਵਾਰ ਨੂੰ ਦੱਸਿਆ ਕਿ ਕੋਤਵਾਲੀ ਨਗਰ ਇਲਾਕੇ ਦੇ ਘਰਾਕਾ ਦਿਹਾਵਾ ਦੇ ਰਹਿਣ ਵਾਲੇ ਰਾਮ ਪ੍ਰਤਾਪ ਨੇ ਇੱਕ ਅਰਜ਼ੀ ਦਾਇਰ ਕਰਕੇ ਪਾਰਟੀ ਬਣਾਉਣ ਦੀ ਮੰਗ ਕੀਤੀ ਸੀ। ਇਸ ਮਾਮਲੇ ਵਿੱਚ ਅੱਜ ਜਿਰ੍ਹਾ ਹੋਈ, ਜਿਸ ਵਿੱਚ ਦਲੀਲ ਦਿੱਤੀ ਗਈ ਕਿ ਰਾਮ ਪ੍ਰਤਾਪ ਨਾ ਤਾਂ ਇਸ ਮਾਮਲੇ ਵਿਚ ਪੀੜਤ ਹੈ ਅਤੇ ਨਾ ਹੀ ਇਸ ਮਾਮਲੇ ਨਾਲ ਉਸ ਦਾ ਕੋਈ ਲੈਣਾ-ਦੇਣਾ ਹੈ। ਪਾਂਡੇ ਨੇ ਕਿਹਾ ਕਿ ਇਸ 'ਤੇ ਅਦਾਲਤ ਨੇ ਰਾਮ ਪ੍ਰਤਾਪ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਗਲੀ ਸੁਣਵਾਈ ਦੌਰਾਨ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।

ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ

ਇਸ ਦੇ ਨਾਲ ਹੀ ਰਾਹੁਲ ਗਾਂਧੀ ਵੱਲੋਂ ਪੇਸ਼ ਹੋਏ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਰਾਹੁਲ ਗਾਂਧੀ ਨੇ 2018 ਦੀਆਂ ਚੋਣਾਂ 'ਚ ਸ਼ਾਹ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸਥਾਨਕ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ 'ਤੇ ਮਾਮਲਾ ਦਰਜ ਕਰਵਾਇਆ ਸੀ।

ਇਹ ਵੀ ਪੜ੍ਹੋ - BIG BREAKING : ਅਦਾਲਤ 'ਚ ਕੇਜਰੀਵਾਲ ਦੀ ਸਿਹਤ ਹੋਈ ਖ਼ਰਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News