ਹਸਪਤਾਲਾਂ ’ਚ ‘ਘਟੀਆ’ ਦਵਾਈਆਂ ਦੀ ਸਪਲਾਈ ਦਾ ਮਾਮਲਾ : ਉਪ ਰਾਜਪਾਲ ਨੇ CBI ਜਾਂਚ ਦੀ ਕੀਤੀ ਸਿਫਾਰਿਸ਼

Saturday, Dec 23, 2023 - 06:42 PM (IST)

ਹਸਪਤਾਲਾਂ ’ਚ ‘ਘਟੀਆ’ ਦਵਾਈਆਂ ਦੀ ਸਪਲਾਈ ਦਾ ਮਾਮਲਾ : ਉਪ ਰਾਜਪਾਲ ਨੇ CBI ਜਾਂਚ ਦੀ ਕੀਤੀ ਸਿਫਾਰਿਸ਼

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਲਈ ਗੁਣਵੱਤਾ ਦੇ ਪੈਮਾਨਿਆਂ ’ਤੇ ਖਰਾ ਨਾ ਉਤਰਨ ਵਾਲੀਆਂ ‘ਘਟੀਆ’ ਦਵਾਈਆਂ ਦੀ ਕਥਿਤ ਖਰੀਦ ਅਤੇ ਸਪਲਾਈ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਜਾਂਚ ਦੀ ਸਿਫਾਰਿਸ਼ ਕੀਤੀ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਸ਼ਨੀਵਾਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਲਿਖੇ ਇੱਕ ਨੋਟ ਵਿੱਚ ਉਪ ਰਾਜਪਾਲ ਨੇ ਜ਼ਿਕਰ ਕੀਤਾ ਹੈ ਕਿ ਇਹ ਚਿੰਤਾਜਨਕ ਹੈ ਕਿ ਇਹ ਦਵਾਈਆਂ ਲੱਖਾਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਕੁਮਾਰ ਨੂੰ ਲਿਖੇ ਨੋਟ ’ਚ ਉਪ ਰਾਜਪਾਲ ਨੇ ਕਿਹਾ ਕਿ ਮੈਂ ਫਾਈਲ ਦਾ ਅਧਿਐਨ ਕੀਤਾ ਹੈ। ਇਹ ਡੂੰਘੀ ਚਿੰਤਾ ਦਾ ਵਿਸ਼ਾ ਹੈ। ਮੈਂ ਇਸ ਤੱਥ ਤੋਂ ਦੁਖੀ ਹਾਂ ਕਿ ਲੱਖਾਂ ਬੇਸਹਾਰਾ ਲੋਕਾਂ ਅਤੇ ਮਰੀਜ਼ਾਂ ਨੂੰ ਘਟੀਆ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਜੋ ਮਿਆਰੀ ਟੈਸਟਾਂ ਵਿੱਚ ਅਸਫਲ ਰਹੀਆਂ ਹਨ।

ਇਹ ਵੀ ਪੜ੍ਹੋ : ਵਧਦੀ ਠੰਡ ਕਾਰਨ ਸਕੂਲਾਂ 'ਚ ਇਕ ਤੋਂ 15 ਜਨਵਰੀ ਤੱਕ ਹੋਇਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਉਪ ਰਾਜਪਾਲ ਨੇ ਕਿਹਾ ਕਿ ਦਿੱਲੀ ਸਿਹਤ ਸੇਵਾਵਾਂ ਅਧੀਨ ਕੇਂਦਰੀ ਖਰੀਦ ਏਜੰਸੀ ਵਲੋਂ ਖਰੀਦੀਆਂ ਗਈਆਂ ਇਹ ਦਵਾਈਆਂ ਦਿੱਲੀ ਦੇ ਸਰਕਾਰੀ ਹਸਪਤਾਲਾਂ ਨੂੰ ਸਪਲਾਈ ਕੀਤੀਆਂ ਗਈਆਂ ਸਨ। ਹੋ ਸਕਦਾ ਹੈ ਕਿ ਮੁਹੱਲਾ ਕਲੀਨਿਕਾਂ ਨੂੰ ਵੀ ਸਪਲਾਈ ਕੀਤੀਆਂ ਗਈਆਂ ਹੋਣ। ਸਕਸੈਨਾ ਨੇ ਆਪਣੇ ਨੋਟ ਵਿੱਚ ਇਹ ਵੀ ਕਿਹਾ ਕਿ ਬਜਟ ਦੇ ਵੱਡੇ ਸੋਮੇ ਖਰਚ ਕੇ ਖਰੀਦੀਆਂ ਗਈਆਂ ਇਹ ਦਵਾਈਆਂ ਜਨਤਕ ਸਿਹਤ ਅਤੇ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਕਰਦੀਆਂ ਹਨ। ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਸਕਦੀਆਂ ਹਨ। ਮੁਹੱਲਾ ਕਲੀਨਿਕ ਦਾ ਮਾਮਲਾ ਪਹਿਲਾਂ ਹੀ ਸੀ. ਬੀ. ਆਈ. ਕੋਲ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਜੀਲੈਂਸ ਡਾਇਰੈਕਟੋਰੇਟ ਨੇ ਇਸ ਮਾਮਲੇ ਵਿੱਚ ਰਿਪੋਰਟ ਸੌਂਪ ਦਿੱਤੀ ਹੈ। ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਘਟੀਆ ਦਵਾਈਆਂ ਦੀ ਸਪਲਾਈ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤੋਂ ਬਾਅਦ ਸਰਕਾਰੀ ਹਸਪਤਾਲਾਂ ਤੋਂ ਸੈਂਪਲ ਲਏ ਗਏ। ਦਿੱਲੀ ਦੇ ਵਾਤਾਵਰਣ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਇਸ ਸਬੰਧੀ ਦੱਸਿਆ ਕਿ ਸਰਕਾਰ ਇਸ ਬਾਰੇ ਵਿਸਥਾਰਪੂਰਵਕ ਜਵਾਬ ਦੇਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀਆਂ ਪੜਤਾਲਾਂ ਰਾਹੀਂ ਸਰਕਾਰ ਦੇ ਕੰਮ ਵਿੱਚ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News