ਠਾਣੇ ''ਚ 50 ਨਿਵੇਸ਼ਕਾਂ ਤੋਂ 10 ਕਰੋੜ ਰੁਪਏ ਠੱਗਣ ਦੇ ਦੋਸ਼ ''ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

Thursday, Aug 08, 2024 - 10:18 AM (IST)

ਠਾਣੇ (ਭਾਸ਼ਾ) - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਨਿਵੇਸ਼ ਕਰਨ 'ਤੇ ਜ਼ਿਆਦਾ ਮੁਨਾਫਾ ਦੇਣ ਦਾ ਝਾਂਸਾ ਦੇ ਕੇ ਕਰੀਬ 50 ਲੋਕਾਂ ਨਾਲ 10 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 6 ਵਿਅਕਤੀਆਂ ਅਤੇ ਉਨ੍ਹਾਂ ਦੀ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਅਕਤੂਬਰ 2016 ਤੋਂ ਮਾਰਚ 2024 ਦਰਮਿਆਨ ਇਨ੍ਹਾਂ ਲੋਕਾਂ ਨੂੰ ਨਿਵੇਸ਼ ਕਰਨ 'ਤੇ 14 ਤੋਂ 18 ਫ਼ੀਸਦੀ ਦਾ ਮੁਨਾਫਾ ਦਿਵਾਉਣ ਦਾ ਭਰੋਸਾ ਦੇ ਕੇ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਰਕਾਰ ਨੇ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਕੱਲ ਤੱਕ ਲਾਗੂ ਰਹਿਣਗੀਆਂ ਪਾਬੰਦੀਆਂ

ਡੋਂਬੀਵਲੀ ਪੁਲਸ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਕੁਝ ਲੋਕਾਂ ਨੇ ਪੈਸਾ ਨਿਵੇਸ਼ ਕੀਤਾ ਤਾਂ ਮੁਲਜ਼ਮਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਮੁਨਾਫੇ ਦੀ ਰਕਮ ਦੇ ਦਿੱਤੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਕੋਈ ਰਕਮ ਨਹੀਂ ਦਿੱਤੀ। ਪੁਲਸ ਨੇ ਦੱਸਿਆ ਕਿ ਰਾਏਗੜ੍ਹ ਜ਼ਿਲ੍ਹੇ ਦੇ ਮਾਨਗਾਂਵ ਦੇ ਇਕ ਕਿਸਾਨ ਨਾਲ ਕਥਿਤ ਤੌਰ 'ਤੇ 51.8 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸੇ ਤਰ੍ਹਾਂ ਕਰੀਬ 50 ਨਿਵੇਸ਼ਕਾਂ ਨਾਲ 10 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਗਈ ਹੈ। ਕਿਸਾਨ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੰਗਲਵਾਰ ਨੂੰ ਦੋਸ਼ੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਦਿੱਤੀ।

ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News