ਜੰਮੂ ਕਸ਼ਮੀਰ : ਪੁਲਸ ਨੇ 8 ਡਰੱਗ ਤਸਕਰਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

04/23/2024 3:21:06 PM

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੁਲਸ ਨੇ 8 ਡਰੱਗ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤਸਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਬਾਅਦ 'ਚ ਜੰਮੂ ਦੇ ਸੈਂਟਰਲ ਜੇਲ੍ਹ ਕੋਟ-ਭਲਵਾਲ ਭੇਜ ਦਿੱਤਾ ਗਿਆ।

ਦੋਸ਼ੀ ਬਾਂਦੀ, ਕੁੰਜਰ, ਓਗਮੁਨਾ, ਪੱਟਨ, ਮਿਰਗੁੰਡ-ਵਾਗੁਰਾ, ਕ੍ਰੇਰੀ ਅਤੇ ਜ਼ਿਲ੍ਹੇ ਦੇ ਹੋਰ ਖੇਤਰਾਂ 'ਚ ਸਥਾਨਕ ਨੌਜਵਾਨਾਂ ਨੂੰ ਡਰੱਗ ਦੀ ਸਪਲਾਈ ਕਰ ਕੇ ਨਸ਼ੀਲੀਆਂ ਦਵਾਈਆਂ ਦੀ ਗਲਤ ਵਰਤੋਂ ਨੂੰ ਉਤਸ਼ਾਹ ਦੇਣ 'ਚ ਸ਼ਾਮਲ ਸਨ। ਪੁਲਸ ਅਨੁਸਾਰ ਉਨ੍ਹਾਂ ਖ਼ਿਲਾਫ਼ ਕਈ ਐੱਫ.ਆਈ.ਆਰ. ਹੋਣ ਦੇ ਬਾਵਜੂਦ ਉਨ੍ਹਾਂ ਨੇ ਆਪਣੀਆਂ ਗਤੀਵਿਧੀਆਂ 'ਚ ਸੁਧਾਰ ਨਹੀਂ ਕੀਤਾ ਅਤੇ ਨਸ਼ੀਲੀਆਂ ਦਵਾਈਆਂ ਦੀ ਗਲਤ ਵਰਤੋਂ ਉਤਸ਼ਾਹ ਦੇਣਾ ਜਾਰੀ ਰੱਖਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News