ਸਕੂਲੀ ਵਿਦਿਆਰਥੀ ਨੇ ਵਿਦਿਆਰਥਣ ਦੀਆਂ ਇਤਰਾਜ਼ਯੋਗ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ''ਤੇ ਕੀਤੀਆਂ ਵਾਇਰਲ

Sunday, Jan 07, 2024 - 11:57 AM (IST)

ਸਕੂਲੀ ਵਿਦਿਆਰਥੀ ਨੇ ਵਿਦਿਆਰਥਣ ਦੀਆਂ ਇਤਰਾਜ਼ਯੋਗ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ''ਤੇ ਕੀਤੀਆਂ ਵਾਇਰਲ

ਫਰੀਦਾਬਾਦ (ਭਾਸ਼ਾ)- ਹਰਿਆਣਾ ਦੇ ਫਰੀਦਾਬਾਦ 'ਚ ਇਕ ਵਿਦਿਆਰਥਣ ਦਾ ਸ਼ੋਸ਼ਣ ਕਰਨ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਇੰਟਰਨੈੱਟ 'ਤੇ ਸਾਂਝੀਆਂ ਕਰਨ ਦੇ ਦੋਸ਼ 'ਚ ਇਕ ਸਕੂਲੀ ਵਿਦਿਆਰਥੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਫਰੀਦਾਬਾਦ ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਫਰੀਦਾਬਾਦ ਸਥਿਤ ਨਿੱਜੀ ਸਕੂਲ ਦੇ ਪ੍ਰਿੰਸੀਪਲ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਦੋਸ਼ੀ ਵਿਦਿਆਰਥੀ ਨੂੰ ਸੰਸਥਾ ਤੋਂ ਕੱਢ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 8 ਸਾਲਾ ਧੀ ਨੇ ਗੇਮ ਖੇਡਣ ਲਈ ਮੰਗਿਆ ਫ਼ੋਨ, ਗੁੱਸੇ 'ਚ ਮਾਂ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਪੁਲਸ ਅਨੁਸਾਰ ਜਮਾਤ 11 ਦੀ 16 ਸਾਲਾ ਵਿਦਿਆਰਥਣ ਨੇ ਪੁਲਸ 'ਚ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਹੈ ਕਿ ਵਿਦਿਆਰਥੀ ਨੇ ਦਬਾਅ ਬਣਾ ਕੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਬਣਾ ਲਈ ਅਤੇ ਫਿਰ ਉਸ ਨੂੰ ਬਲੈਕਮੇਲ ਕਰਨ ਲੱਗਾ। ਮਾਮਲੇ 'ਚ ਸ਼ੁੱਕਰਵਾਰ ਨੂੰ ਆਦਰਸ਼ ਨਗਰ ਥਾਣੇ 'ਚ ਐੱਫ.ਆਈ.ਆਰ. ਦਰਜ ਕੀਤੀ ਗਈ। ਥਾਣਾ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਦੋਸ਼ੀ ਵਿਦਿਆਰਥੀ ਫਰਾਰ ਹੈ ਅਤੇ ਉਸ ਨੂੰ ਜਲਦ ਫੜ ਲਿਆ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News