ਕ੍ਰਿਕਟ ਮੈਚ: ਪਾਕਿਸਤਾਨ ਦੀ ਜਿੱਤ ’ਤੇ ਜਸ਼ਨ ਮਨਾਉਣ ਵਾਲੇ ਕਸ਼ਮੀਰੀ ਵਿਦਿਆਰਥੀਆਂ ਖ਼ਿਲਾਫ਼ ਮਾਮਲੇ ਦਰਜ

10/26/2021 4:45:15 PM

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਪੁਲਸ ਨੇ ਟੀ20 ਕੌਮਾਂਤਰੀ ਕ੍ਰਿਕਟ ਮੈਚ ਵਿਚ ਭਾਰਤ ਖ਼ਿਲਾਫ਼ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਦੇ ਸਿਲਸਿਲੇ ਵਿਚ ਦੋ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਖ਼ਿਲਾਫ਼ ਗੈਰ-ਕਾਨੂੰਨੀ ਰੋਕਥਾਮ ਕਾਨੂੰਨ (ਯੂ. ਏ. ਪੀ. ਏ.) ਤਹਿਤ ਦੋ ਮਾਮਲੇ ਦਰਜ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਕਰਣ ਨਗਰ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਸ਼ੇਰ-ਏ-ਕਸ਼ਮੀਰ ਆਯੂਵਿਗਿਆਨ ਸੰਸਥਾ ਸ਼੍ਰੀਨਗਰ (ਐੱਸ. ਕੇ. ਆਈ. ਐੱਮ. ਐੱਸ.) ਸੌਰਾ ਦੇ ਹੌਸਟਲਾਂ ’ਚ ਰਹਿਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਕਰਣ ਨਗਰ ਅਤੇ ਸੌਰਾ ਪੁਲਸ ਥਾਣਿਆਂ ਵਿਚ ਯੂ. ਏ. ਪੀ. ਏ. ਤਹਿਤ ਦੋ ਮਾਮਲੇ ਦਰਜ ਕੀਤੇ ਗਏ ਹਨ। 

ਇਹ ਵੀ ਪੜ੍ਹੋ : T20 WC, IND v PAK : ਪਾਕਿ ਦੀ ਧਮਾਕੇਦਾਰ ਜਿੱਤ, ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ

 

ਦੱਸ ਦੇਈਏ ਕਿ ਪਾਕਿਸਤਾਨ ਦੀ ਜਿੱਤ ਦਾ ਘਾਟੀ ਵਿਚ ਕਈ ਥਾਵਾਂ ’ਤੇ ਜਸ਼ਨ ਮਨਾਏ ਜਾਣ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਹਨ। ਇਹ ਮੈਚ ਐਤਵਾਰ 24 ਅਕਤੂਬਰ ਨੂੰ ਦੁਬਈ ਵਿਚ ਹੋਇਆ ਸੀ। ਪਾਕਿਸਤਾਨ ਦੀ ਜਿੱਤ ਤੋਂ ਬਾਅਦ ਕਈ ਥਾਵਾਂ ’ਤੇ ਪਟਾਕੇ ਵੀ ਚਲਾਏ ਗਏ ਸਨ। ਇਸ ਦਰਮਿਆਨ ਜੰਮੂ-ਕਸ਼ਮੀਰ ਵਿਦਿਆਰਥੀ ਸੰਘ ਨੇ ਉੱਪ ਰਾਜਪਾਲ ਮਨੋਜ ਸਿਨਹਾ ਤੋਂ ਯੂ. ਏ. ਪੀ. ਏ. ਤਹਿਤ ਲਾਏ ਗਏ ਦੋਸ਼ਾਂ ਨੂੰ ਮਨੁੱਖੀ ਆਧਾਰ ’ਤੇ ਰੱਦ ਕੀਤੇ ਜਾਣ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੀ ਜਿੱਤ ’ਤੇ ਪਟਾਕੇ ਚਲਾਉਣ ਵਾਲਿਆਂ ਦਾ DNA ਭਾਰਤੀ ਨਹੀਂ ਹੋ ਸਕਦਾ: ਅਨਿਲ ਵਿਜ

ਸੰਘ ਦੇ ਰਾਸ਼ਟਰੀ ਬੁਲਾਰੇ ਨਾਸਿਰ ਨੇ ਇਕ ਬਿਆਨ ਵਿਚ ਕਿਹਾ ਕਿ ਵਿਦਿਆਰਥੀਆਂ ਖ਼ਿਲਾਫ਼ ਯੂ. ਏ. ਪੀ. ਏ. ਤਹਿਤ ਲਾਏ ਗਏ ਦੋਸ਼ ਸਖ਼ਤ ਸਜ਼ਾ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ ਬਰਬਾਦ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਕੰਮ ਨੂੰ ਉੱਚਿਤ ਨਹੀਂ ਠਹਿਰਾ ਰਹੇ ਪਰ ਇਸ ਨਾਲ ਉਨ੍ਹਾਂ ਦਾ ਕਰੀਅਰ ਖ਼ਤਮ ਹੋ ਜਾਵੇਗਾ। ਇਨ੍ਹਾਂ ਦੋਸ਼ਾਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ਅਤੇ ਕਰੀਅਰ ’ਤੇ ਡੂੰਘਾ ਅਸਰ ਪਵੇਗਾ।

ਇਹ ਵੀ ਪੜ੍ਹੋ : ਪਾਕਿ ਦੀ ਭਾਰਤ 'ਤੇ ਜਿੱਤ ਤੋਂ ਬਾਅਦ ਬਾਬਰ ਆਜ਼ਮ ਦੇ ਪਿਤਾ ਹੋਏ ਭਾਵੁਕ, ਅੱਖਾਂ 'ਚ ਆਏ ਖ਼ੁਸ਼ੀ ਦੇ ਹੰਝੂ (ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

Tanu

This news is Content Editor Tanu