ਜੰਮੂ ''ਚ ਕਿਰਾਏਦਾਰਾਂ ਦੀ ਜਾਣਕਾਰੀ ਨਾ ਦੇਣ ''ਤੇ ਮਕਾਨ ਮਾਲਕਾਂ ਖਿਲਾਫ਼ ਕੱਸਿਆ ਸ਼ਿਕੰਜਾ, 8 ਮਾਮਲੇ ਦਰਜ

02/05/2023 1:51:05 PM

ਜੰਮੂ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੁਲਸ ਨੇ ਕਿਰਾਏਦਾਰਾਂ ਦੀ ਜਾਣਕਾਰੀ ਨਾ ਦੇਣ 'ਤੇ ਹੋਟਲ ਮਾਲਕਾਂ ਸਮੇਤ ਮਕਾਨ ਮਾਲਕਾਂ ਖਿਲਾਫ਼ 8 ਮਾਮਲੇ ਦਰਜ ਕੀਤੇ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ 'ਚ ਰਿਹਾਇਸ਼ੀ ਇਲਾਕਿਆਂ 'ਚ ਕਿਰਾਏਦਾਰਾਂ ਅਤੇ ਘਰੇਲੂ ਸਹਾਇਕਾਂ ਦੀ ਆੜ 'ਚ ਦੇਸ਼ ਵਿਰੋਧੀ ਅਨਸਰਾਂ ਦੀਆਂ ਕਈ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਪੜਤਾਲ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਆਈ. ਪੀ. ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਕਟੜਾ ਅਤੇ ਰਿਆਸੀ ਥਾਣਿਆਂ 'ਚ 4-4 ਮਾਮਲੇ ਦਰਜ ਕੀਤੇ ਗਏ ਹਨ।

ਅਧਿਕਾਰੀ ਮੁਤਾਬਕ ਸਾਰੇ ਮਕਾਨ ਮਾਲਕਾਂ ਅਤੇ ਹੋਟਲ ਮਾਲਕਾਂ ਨੂੰ ਆਪਣੇ ਕਿਰਾਏਦਾਰਾਂ ਅਤੇ ਘਰੇਲੂ ਸਹਾਇਕਾਂ ਦੀ ਜਾਣਕਾਰੀਆਂ ਸਬੰਧਤ ਪੁਲਸ ਥਾਣੇ 'ਚ ਦੇਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਨੇ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਰਹਿ ਰਹੇ 326 ਕਿਰਾਏਦਾਰਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਹੈ।

Tanu

This news is Content Editor Tanu