ਦੇਸ਼ ’ਚ 547 ਦਿਨਾਂ ਬਾਅਦ ਕੋਰੋਨਾ ਦੇ ਇਲਾਜ ਅਧੀਨ ਮਾਮਲੇ ਇਕ ਲੱਖ ਤੋਂ ਘੱਟ
Wednesday, Dec 01, 2021 - 11:02 AM (IST)
ਨਵੀਂ ਦਿੱਲੀ (ਭਾਸ਼ਾ)- ਭਾਰਤ ’ਚ ਕੋਰੋਨਾ ਦੇ 8,954 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਵਾਇਰਸ ਦੇ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 3,45,96,776 ਹੋ ਗਈ। ਉੱਥੇ ਹੀ ਦੇਸ਼ ’ਚ 547 ਦਿਨਾਂ ਬਾਅਦ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਬੁੱਧਵਾਰ ਨੂੰ ਇਕ ਲੱਖ ਤੋਂ ਘੱਟ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, 267 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,69,247 ਹੋ ਗਈ। ਦੇਸ਼ ’ਚ ਲਗਾਤਾਰ 54 ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲੇ 20 ਹਜ਼ਾਰ ਤੋਂ ਘੱਟ ਹਨ ਅਤੇ 156 ਦਿਨਾਂ ਤੋਂ 50 ਹਜ਼ਾਰ ਤੋਂ ਘੱਟ ਰੋਜ਼ਾਨਾ ਮਾਮਲੇ ਸਾਹਮਣੇ ਆ ਰਹੇ ਹਨ।
ਮੰਤਰਾਲਾ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 99,023 ਹੈ ਜੋ ਕਿ ਕੁੱਲ ਮਾਮਲਿਆਂ ਦਾ 0.29 ਫੀਸਦੀ ਹੈ ਅਤੇ ਇਹ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ। ਉੱਥੇ ਹੀ ਰਾਸ਼ਟਰੀ ਪੱਧਰ ’ਤੇ ਸਿਹਤਮੰਦ ਹੋਣ ਵਾਲਿਆਂ ਦੀ ਦਰ 98.36 ਫੀਸਦੀ ਹੈ, ਜੋ ਕਿ ਮਾਰਚ 2020 ਦੇ ਬਾਅਦ ਤੋਂ ਬਾਅਦ ਸਭ ਤੋਂ ਵੱਧ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 1,520 ਦੀ ਕਮੀ ਆਈ ਹੈ। ਉੱਥੇ ਹੀ ਹੁਣ ਤੱਕ 1,24,10,86,850 ਲੋਕਾਂ ਦਾ ਟੀਕਾਕਰਨ ਹੋ ਚੁੱਕਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ