ਲੋਕ ਸਭਾ ਚੋਣਾਂ ਤੋਂ ਪਹਿਲਾਂ 4 ਕਰੋੜ ਰੁਪਏ ਦੀ ਨਕਦੀ, ਸ਼ਰਾਬ ਜ਼ਬਤ: ਚੋਣ ਕਮਿਸ਼ਨ

04/15/2024 5:10:48 PM

ਜੰਮੂ- ਲੋਕ ਸਭਾ ਚੋਣਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ ਅਧਿਕਾਰੀਆਂ ਨੇ 4 ਕਰੋੜ ਤੋਂ ਵੱਧ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ ਅਤੇ ਹੋਰ ਚੀਜ਼ਾਂ ਜ਼ਬਤ ਕੀਤੀਆਂ ਹਨ। ਭਾਰਤ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਦੱਸਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਦਾ ਮਾਹੌਲ ਹੈ ਅਤੇ ਦੇਸ਼ ਵਿਚ ਹੁਣ ਤੱਕ ਕੁੱਲ 4,650 ਕਰੋੜ ਰੁਪਏ ਦੀ ਜ਼ਬਤੀ ਹੋਈ ਹੈ, ਜੋ 2019 ਦੀਆਂ ਸੰਸਦੀ ਚੋਣਾਂ ਦੀ ਤੁਲਨਾ ਵਿਚ 175 ਕਰੋੜ ਰੁਪਏ ਜ਼ਿਆਦਾ ਹੈ। ਕਮਿਸ਼ਨ ਮੁਤਾਬਕ ਦੇਸ਼ 'ਚ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਇਤਿਹਾਸ 'ਚ ਇਸ ਵਾਰ ਸਭ ਤੋਂ ਵੱਧ ਜ਼ਬਤੀ ਹੋਈ ਹੈ, ਜਦਕਿ ਚੋਣਾਂ ਸੰਪੰਨ ਹੋਣਾ ਅਜੇ ਬਾਕੀ ਹੈ। 

ਇਹ ਵੀ ਪੜ੍ਹੋ- ਮਾਨਸੂਨ ਨੂੰ ਲੈ ਕੇ ਆਇਆ ਨਵਾਂ ਅਪਡੇਟ, ਭਾਰਤੀ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਭਵਿੱਖਬਾਣੀ

ਕਮਿਸ਼ਨ ਵਲੋਂ ਜਾਰੀ ਅੰਕੜਿਆਂ ਜੰਮੂ-ਕਸ਼ਮੀਰ 'ਚ 1.2 ਕਰੋੜ ਰੁਪਏ ਦੀ ਨਕਦੀ, 63 ਲੱਖ ਰੁਪਏ ਦੀ ਸ਼ਰਾਬ, 2.35 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 5.59 ਲੱਖ ਰੁਪਏ ਦੇ ਹੋਰ ਸਾਮਾਨ ਜ਼ਬਤ ਕੀਤੇ ਗਏ। ਕਮਿਸ਼ਨ ਮੁਤਾਬਕ ਜੰਮੂ-ਕਸ਼ਮੀਰ ਵਿਚ ਕੁੱਲ 4.2 ਕਰੋੜ ਰੁਪਏ ਮੁੱਲ ਦੀ ਜ਼ਬਤੀ ਹੋਈ ਹੈ। ਚੋਣ ਕਮਿਸ਼ਨ ਮੁਤਾਬਕ ਜੰਮੂ-ਕਸ਼ਮੀਰ ਵਿਚ ਕੁੱਲ 4.2 ਕਰੋੜ ਰੁਪਏ ਮੁੱਲ ਦੀ ਜ਼ਬਤੀ ਹੋਈ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਇਹ ਕਾਰਵਾਈ ਜਾਰੀ ਰਹੇਗੀ। ਜ਼ਬਤੀ ਦੇ ਮਾਮਲੇ ਵਿਚ 36 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸੂਚੀ ਵਿਚ ਜੰਮੂ-ਕਸ਼ਮੀਰ 30ਵੇਂ ਸਥਾਨ 'ਤੇ ਹੈ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਸਕੂਲ ਬੱਸ ਪਲਟਣ ਕਾਰਨ 5 ਬੱਚਿਆਂ ਦੀ ਮੌਤ, ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹਿਆ ਸੀ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News