ਹਿਮਾਚਲ ’ਚ ਸਕੂਲ ਦਾਖਲਾ ਫਾਰਮ ਵਿਚੋਂ ਹਟੇਗਾ ਜਾਤੀ ਦਾ ਕਾਲਮ

Thursday, Aug 27, 2026 - 03:11 AM (IST)

ਹਿਮਾਚਲ ’ਚ ਸਕੂਲ ਦਾਖਲਾ ਫਾਰਮ ਵਿਚੋਂ ਹਟੇਗਾ ਜਾਤੀ ਦਾ ਕਾਲਮ

ਸ਼ਿਮਲਾ – ਹਿਮਾਚਲ ਪ੍ਰਦੇਸ਼ ਸਰਕਾਰ ਅਗਲੇ ਅਕਾਦਮਿਕ ਸੈਸ਼ਨ ਤੋਂ ਸਕੂਲਾਂ ਦੇ ਦਾਖ਼ਲਾ ਫ਼ਾਰਮਾਂ ਵਿਚੋਂ ਜਾਤੀ ਦਾ ਕਾਲਮ ਹਟਾਉਣ ਜਾ ਰਹੀ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਅਨੁਸੂਚਿਤ ਜਾਤੀ ਭਲਾਈ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਮਾਜ ਵਿਚੋਂ ਜਾਤੀ ਆਧਾਰਤ ਭੇਦਭਾਵ ਨੂੰ ਖ਼ਤਮ ਕਰਨਾ ਅਤੇ ਆਪਸੀ ਭਾਈਚਾਰੇ ਤੇ ਸਮਾਨਤਾ ਨੂੰ ਉਤਸ਼ਾਹਤ ਕਰਨਾ ਹੈ। ਦਾਖ਼ਲਾ ਫ਼ਾਰਮ ਵਿਚੋਂ ਜਾਤੀ ਦਾ ਕਾਲਮ ਹਟਾਉਣਾ ਇਸੇ ਦਿਸ਼ਾ ਵਿਚ ਚੁੱਕਿਆ ਗਿਆ ਕਦਮ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਯੋਜਨਾਵਾਂ, ਵਜ਼ੀਫ਼ੇ ਅਤੇ ਹੋਰ ਲਾਭ ਪ੍ਰਾਪਤ ਕਰਨ ਲਈ ਲੋੜ ਅਨੁਸਾਰ ਆਪਣੀ ਜਾਤੀ ਦਾ ਵੇਰਵਾ ਦੇਣਾ ਪਵੇਗਾ।

ਸੁੱਖੂ ਨੇ ਕਿਹਾ ਕਿ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾ ਰਹੀ ਹੈ ਅਤੇ ਇਨ੍ਹਾਂ ਦੇ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਤੱਕ ਪਹੁੰਚਾਏ ਜਾਣਗੇ।


author

Inder Prajapati

Content Editor

Related News