ਹਿੰਸਾ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਨੂੰ ਕੀਤਾ ਅਲਰਟ

05/22/2019 7:46:00 PM

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰਾਲਾ ਨੇ ਕੁਝ ਸਿਆਸੀ ਦਲਾਂ ਦੇ ਨੇਤਾਵਾਂ ਵੱਲੋਂ ਵੋਟਿੰਗ ਦੇ ਨਤੀਜੇ ਅਨੁਕੂਲ ਨਹੀਂ ਆਉਣ 'ਤੇ ਹਿੰਸਾ ਦੀ ਧਮਕੀ ਦਿੱਤੇ ਜਾਣ ਦੇ ਮੱਦੇਨਜ਼ਰ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਕੱਤਰਾਂ ਤੇ ਪੁਲਸ ਜਨਰਲ ਡਾਇਰੈਕਟਰਾਂ ਤੋਂ ਪੋਲਿੰਗ ਦੇ ਦਿਨ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ ਨੂੰ ਕਿਹਾ ਹੈ। ਮੰਤਰਾਲਾ ਮੁਤਾਬਕ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਪੁਲਸ ਜਨਰਲ ਡਾਇਰੈਕਟਰਾਂ ਨੂੰ ਪੋਲਿੰਗ ਦੇ ਦਿਨ ਕਾਨੂੰਨ ਵਿਵਸਥਾ ਬਣਾਏ ਰੱਖਣ ਤੇ ਪੂਰੀ ਤਰ੍ਹਾਂ ਸਾਵਧਾਨ ਰਹਿਣ ਨੂੰ ਕਿਹਾ ਗਿਆ ਹੈ। ਉਸ ਨੇ ਸੂਬਿਆਂ ਤੋਂ ਵੋਟਿੰਗ ਕੇਂਦਰਾਂ ਤੇ ਉਨ੍ਹਾਂ 'ਚ ਬਣੇ ਸਟ੍ਰਾਂਗ ਰੂਮ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਉਪਾਅ ਕਰਨ ਨੂੰ ਕਿਹਾ ਹੈ।
ਮੰਤਰਾਲਾ ਦਾ ਕਹਿਣਾ ਹੈ ਕਿ ਕਈ ਰਿਪੋਰਟ 'ਚ ਚੋਣ ਨਤੀਜਿਆਂ ਤੋਂ ਬਾਅਦ ਹਿੰਸਾ ਤੇ ਰੁਕਾਵਟ ਪੈਦਾ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ ਅਤੇ ਇਸ ਨੂੰ ਦੇਖਦੇ ਹੋਏ ਉਸ ਸਾਰੇ ਸੂਬਿਆਂ 'ਚ ਜ਼ਰੂਰੀ ਕਦਮ ਚੁੱਕਣ ਨੂੰ ਕਿਹਾ ਹੈ। ਜ਼ਿਕਰਯੋਗ ਹੈ ਕਿ 17ਵੀਂ ਲੋਕ ਸਭਾ ਦੇ ਚੋਣ ਖਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਹੋਵੇਗੀ। ਵਿਰੋਧੀ ਦਲਾਂ ਨੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ 'ਚ ਗੜਬੜੀ ਦੀ ਉਮੀਦ ਜਤਾਉਂਦੇ ਹੋਏ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ।
ਕਾਂਗਰਸ ਦੀ ਅਗਵਾਈ 'ਚ ਮੰਗਲਵਾਰ ਨੂੰ 22 ਸਿਆਸੀ ਦਲਾਂ ਨੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵੀਵੀਪੈਟ ਪਰਚੀਆਂ ਦਾ ਮਿਲਾਨ ਕਰਨ ਦੀ ਮੰਗ ਕੀਤੀ ਸੀ ਜਿਸ ਨਾਲ ਗੜਬੜੀ ਦੀ ਉਮੀਦ 'ਤੇ ਉਸ ਪੂਰੇ ਵਿਧਾਨ ਸਭਾ ਖੇਤਰ ਦੀ ਵੀਵੀਪੈਟ ਦੀਆਂ ਪਰਚੀਆਂ ਦਾ ਮਿਲਾਨ ਈ.ਵੀ.ਐੱਮ. ਰਾਹੀਂ ਕਰਵਾਇਆ ਜਾਵੇ। ਮੀਡੀਆ ਰਿਪੋਰਟ ਮੁਤਾਬਕ ਰਾਸ਼ਟਰੀ ਲੋਕ ਸਮਤਾ ਪਾਰਟੀ (ਰਾਲੋਸਪਾ) ਦੇ ਪ੍ਰਧਾਨ ਉਪੇਂਦਰ ਕੁਸ਼ਵਾਹਾ ਨੇ ਕਿਹਾ ਹੈ ਕਿ ਈ.ਵੀ.ਐੱਮ. ਦੇ ਜ਼ਰੀਏ ਚੋਣ ਨੂੰ ਪ੍ਰਭਾਵਿਤ ਕਰਨ ਦੀ ਸਾਜ਼ਿਸ਼ ਹੋਈ ਤਾਂ ਖੂਨ ਖਰਾਬਾ ਹੋ ਸਕਦਾ ਹੈ।


Inder Prajapati

Content Editor

Related News