CBI ਨੇ ਬੈਂਕ ਭਰਤੀ ਰੈਕੇਟ ਦਾ ਕੀਤਾ ਪਰਦਾਫਾਸ਼, ਚਾਰ ਲੋਕ ਗ੍ਰਿਫ਼ਤਾਰ

Friday, Oct 09, 2026 - 12:09 PM (IST)

CBI ਨੇ ਬੈਂਕ ਭਰਤੀ ਰੈਕੇਟ ਦਾ ਕੀਤਾ ਪਰਦਾਫਾਸ਼, ਚਾਰ ਲੋਕ ਗ੍ਰਿਫ਼ਤਾਰ

ਨਵੀਂ ਦਿੱਲੀ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬੈਂਕ ਭਰਤੀ ਪ੍ਰੀਖਿਆਵਾਂ 'ਚ ਕਥਿਤ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ 'ਸੀਜੀਐੱਸਟੀ' ਇੰਸਪੈਕਟਰ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਗਿਰੋਹ ਦਿੱਲੀ, ਬਿਹਾਰ, ਹਰਿਆਣਾ ਅਤੇ ਪੱਛਮੀ ਬੰਗਾਲ 'ਚ ਸਰਗਰਮ ਸੀ। ਜਾਂਚ ਏਜੰਸੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਸੀਬੀਆਈ ਦੀ ਮੁੰਬਈ ਸਥਿਤ ਸਪੈਸ਼ਲ ਟਾਸਕ ਫੋਰਸ ਨੇ ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ਸਿਲੈਕਸ਼ਨ (ਆਈਬੀਪੀਐੱਸ) ਦੁਆਰਾ ਦਰਜ ਕੀਤੀ ਗਈ ਐੱਫਆਈਆਰ ਤੋਂ ਬਾਅਦ ਕਈ ਰਾਜਾਂ 'ਚ ਤਾਲਮੇਲ ਨਾਲ ਛਾਪੇਮਾਰੀ ਕੀਤੀ।

ਬਿਆਨ ਦੇ ਅਨੁਸਾਰ, ਚਾਰਾਂ ਮੁਲਜ਼ਮਾਂ ਨੇ ਲਿਖਤੀ ਪ੍ਰੀਖਿਆਵਾਂ ਅਤੇ ਇੰਟਰਵਿਊ ਸਮੇਤ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ 'ਚ ਉਮੀਦਵਾਰਾਂ ਵਜੋਂ ਖੁਦ ਨੂੰ ਪੇਸ਼ ਹੋ ਕੇ ਧੋਖਾਧੜੀ ਕੀਤੀ। ਸੀਬੀਆਈ ਨੇ ਕਿਹਾ ਕਿ ਮੁਲਜ਼ਮਾਂ ਨੇ ਜਨਤਕ ਪ੍ਰੀਖਿਆਵਾਂ ਦੀ ਨਿਰਪੱਖਤਾ ਨਾਲ ਸਮਝੌਤਾ ਕੀਤਾ ਅਤੇ ਸੱਚੇ ਅਤੇ ਮਿਹਨਤੀ ਉਮੀਦਵਾਰਾਂ ਨੂੰ ਨਿਰਪੱਖ ਮੌਕਿਆਂ ਤੋਂ ਵਾਂਝਾ ਕੀਤਾ। ਏਜੰਸੀ ਨੇ ਕਿਹਾ ਕਿ ਰੈਕੇਟ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News