CBI, ED ਗੈਰ-ਜ਼ਰੂਰੀ ਰੂਪ ਨਾਲ ਹਰ ਕਿਸੇ ਨੂੰ ਕਰ ਰਹੇ ਹਨ ਪਰੇਸ਼ਾਨ : ਕੇਜਰੀਵਾਲ

Friday, Sep 16, 2022 - 01:33 PM (IST)

CBI, ED ਗੈਰ-ਜ਼ਰੂਰੀ ਰੂਪ ਨਾਲ ਹਰ ਕਿਸੇ ਨੂੰ ਕਰ ਰਹੇ ਹਨ ਪਰੇਸ਼ਾਨ : ਕੇਜਰੀਵਾਲ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਗੈਰ-ਜ਼ਰੂਰੀ ਰੂਪ ਨਾਲ ਹਰ ਕਿਸੇ ਨੂੰ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਇਸ ਤਰ੍ਹਾਂ ਦੀ ਤਰੱਕੀ ਨਹੀਂ ਕਰ ਸਕਦਾ ਹੈ। ਕੇਜਰੀਵਾਲ ਨੇ ਕਿਹਾ ਕਿ ਉੱਪ ਰਾਜਪਾਲ, ਸੀ.ਬੀ.ਆਈ. ਅਤੇ ਭਾਜਪਾ ਨੇ ਕਥਿਤ ਸ਼ਰਾਬ ਘਪਲੇ 'ਚ ਵੱਖ-ਵੱਖ ਰਕਮ ਦੱਸੀ ਹੈ ਪਰ ਉਨ੍ਹਾਂ ਨੂੰ ਹੁਣ ਵੀ ਸਮਝ ਨਹੀਂ ਆਇਆ ਕਿ ਸ਼ਰਾਬ ਘਪਲਾ ਕੀ ਹੈ। 

ਇਹ ਵੀ ਪੜ੍ਹੋ : PM ਦੇ ਜਨਮ ਦਿਨ ’ਤੇ ਦਿੱਲੀ ਦਾ ਰੈਸਟੋਰੈਂਟ ਲਾਂਚ ਕਰੇਗਾ ‘56 ਇੰਚ ਮੋਦੀ ਜੀ’ ਥਾਲੀ

ਉਨ੍ਹਾਂ ਦੀ ਇਹ ਟਿੱਪਣੀ ਉਦੋਂ ਆਈ ਹੈ, ਜਦੋਂ ਈ.ਡੀ. ਨੇ ਦਿੱਲੀ ਆਬਕਾਰੀ ਨੀਤੀ 2021-22 'ਚ ਕਥਿਤ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਵਜੋਂ ਈ.ਡੀ. ਵੱਲੋਂ ਦੇਸ਼ ਭਰ 'ਚ ਲਗਭਗ 40 ਥਾਵਾਂ 'ਤੇ ਛਾਪੇਮਾਰੀ ਕਰਨ ਤੋਂ ਬਾਅਦ ਆਈ ਹੈ। ਇਹ ਨੀਤੀ ਹੁਣ ਵਾਪਸ ਲੈ ਲਈ ਗਈ ਹੈ। ਕੇਜਰੀਵਾਲ ਨੇ ਕਿਹਾ,"ਉਨ੍ਹਾਂ (ਭਾਜਪਾ) ਦੇ ਇਕ ਨੇਤਾ ਨੇ ਕਿਹਾ ਕਿ ਇਹ 8,000 ਕਰੋੜ ਰੁਪਏ ਦਾ ਘਪਲਾ ਹੈ, ਉੱਪ ਰਾਜਪਾਲ ਨੇ ਕਿਹਾ ਕਿ ਇਹ 144 ਕਰੋੜ ਰੁਪਏ ਦਾ ਘਪਲਾ ਸੀ ਅਤੇ ਸੀ.ਬੀ.ਆਈ. ਦੀ ਐੱਫ.ਆਈ.ਆਰ. 'ਚ ਕਿਹਾ ਗਿਆ ਹੈ ਕਿ ਇਹ ਇਕ ਕਰੋੜ ਰੁਪਏ ਦਾ ਘਪਲਾ ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਸ਼ਰਾਬ ਘਪਲਾ ਹੈ।'' ਮੈਨੂੰ ਸਮਝ ਨਹੀਂ ਆਉਂਦਾ ਕਿ ਸ਼ਰਾਬ ਘਪਲਾ ਹੈ ਕੀ।'' ਉਨ੍ਹਾਂ ਕਿਹਾ,''ਦੇਸ਼ ਇਸ ਤਰ੍ਹਾਂ ਨਾਲ ਤਰੱਕੀ ਨਹੀਂ ਕਰ ਸਕਦਾ ਹੈ। ਉਹ ਗੈਰ-ਜ਼ਰੂਰੀ ਰੂਪ ਨਾਲ ਹਰ ਕਿਸੇ ਨੂੰ ਪਰੇਸ਼ਾਨ ਕਰ ਰਹੇ ਹਨ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News