CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ ''ਚ CBI ਨੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Friday, Jul 31, 2026 - 05:22 PM (IST)

CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ ''ਚ CBI ਨੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੇ ਕਰੀਬੀ ਸਹਿਯੋਗੀ ਚੰਦਰਨਾਥ ਰਥ ਦੇ ਕਤਲ ਦੀ ਸਾਜਿਸ਼ ਦੇ ਮਾਮਲੇ 'ਚ 2 ਮੁੱਖ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਭਰਾ ਹਨ, ਜਿਨ੍ਹਾਂ ਦੀ ਪਛਾਣ ਸਾਗਰ ਸੋਨਕਰ ਅਤੇ ਸਾਹਿਬ ਸੋਨਕਰ ਵਜੋਂ ਹੋਈ ਹੈ। ਉਹ ਰਥ ਨਾਲ ਕੰਮ ਕਰਦੇ ਸਨ।

ਅਧਿਕਾਰੀਆਂ ਦਾ ਦੋਸ਼ ਹੈ ਕਿ ਜਾਂਚ ਤੋਂ ਪਤਾ ਲੱਗਾ ਕਿ ਰਥ ਨਾਲ ਕੰਮ ਕਰਨ ਦੌਰਾਨ ਸਾਗਰ ਸੋਨਕਰ ਲੈਂਡਲਾਈਨ ਫੋਨ ਰਾਹੀਂ ਵਿਰੋਧੀ ਰਾਜਨੀਤਕ ਪਾਰਟੀ ਦੇ ਦਫ਼ਤਰ ਦੇ ਨਿਯਮਿਤ ਸੰਪਰਕ 'ਚ ਸੀ।  ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਕੋਲਕਾਤਾ ਦੀ ਇਕ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਰਥ ਦੀ 6 ਮਈ ਨੂੰ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੱਧਮਗ੍ਰਾਮ ਕੋਲ ਕਾਰ 'ਚ ਜਾਂਦੇ ਸਮੇਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News