CBI ਦੀ ਵੱਡੀ ਕਾਰਵਾਈ, 60 ਲੱਖ ਰਿਸ਼ਵਤ ਲੈਣ ਦੇ ਮਾਮਲੇ ''ਚ 3 ਨੂੰ ਕੀਤਾ ਗ੍ਰਿਫ਼ਤਾਰ
Monday, Sep 09, 2024 - 03:18 AM (IST)
ਨਵੀਂ ਦਿੱਲੀ - ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 60 ਲੱਖ ਰੁਪਏ ਦੀ ਰਿਸ਼ਵਤਖੋਰੀ ਦੇ ਇਕ ਮਾਮਲੇ ’ਚ ਮੁੰਬਈ ’ਚ ਕੇਂਦਰੀ ਵਸਤੂ ਅਤੇ ਸੇਵਾ ਕਰ (ਸੀ.ਜੀ.ਐੱਸ.ਟੀ.) ਦੀ ਟੈਕਸ ਚੋਰੀ ਰੋਕੂ ਸ਼ਾਖਾ ’ਚ ਤਾਇਨਾਤ ਇਕ ਸੁਪਰਡੈਂਟ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਸੁਪਰਡੈਂਟ ਸਚਿਨ ਗੋਕੁਲਕਾ, ਚਾਰਟਰਡ ਅਕਾਊਂਟੈਂਟ ਰਾਜ ਅਗਰਵਾਲ ਅਤੇ ਅਭਿਸ਼ੇਕ ਮਹਿਤਾ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਕਥਿਤ ਤੌਰ ’ਤੇ 20 ਲੱਖ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਸੀ.ਬੀ.ਆਈ. ਨੇ ਸ਼ਿਕਾਇਤ ਦੇ ਆਧਾਰ ’ਤੇ ਸੀ.ਜੀ.ਐੱਸ.ਟੀ. ਮੁੰਬਈ ਦੇ 6 ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਵਿਦੇਸ਼ ਜਾਣ ਦੇ ਸੁਫ਼ਨੇ ਨੇ ਪਵਾਇਆ ਵੱਡਾ ਘਾਟਾ, ਠੱਗ ਏਜੰਟ ਨੇ ਬਿਨਾ ਵੀਜ਼ਾ ਲਵਾਏ ਡਕਾਰ ਲਿਆ ਕਰੋੜ ਰੁਪਈਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e