SSC ਘਪਲਾ: CBI ਨੇ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਸਕੂਲਾਂ ''ਚ ਰੋਜ਼ਗਾਰ ਦਵਾਉਣ ਲਈ ਲੈਂਦੇ ਸੀ ਪੈਸੇ

02/18/2023 2:43:00 AM

ਕਲਕੱਤਾ (ਭਾਸ਼ਾ): ਸੀ.ਬੀ.ਆਈ. ਨੇ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐੱਸ.ਐੱਸ.ਸੀ.) ਵੱਲੋਂ ਕੀਤੀਆਂ ਗਈਆਂ ਭਰਤੀਆਂ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਕਥਿਤ ਤੌਰ 'ਤੇ ਏਜੰਟ ਵਜੋਂ ਕੰਮ ਕਰਦੇ ਸਨ। ਉਹ ਬਿਨੈਕਾਰਾਂ ਤੋਂ ਪੈਸਾ ਇਕੱਠਾ ਕਰਦੇ ਸਨ ਅਤੇ ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਵਿਚ ਉਨ੍ਹਾਂ ਨੂੰ ਰੋਜ਼ਗਾਰ ਦਵਾਉਣ ਦਾ ਪ੍ਰਬੰਧ ਕਰਦੇ ਸਨ। 

ਇਹ ਖ਼ਬਰ ਵੀ ਪੜ੍ਹੋ - ਉਰਵਸ਼ੀ ਰੌਤੇਲਾ ਨੇ ਫਿਰ ਕੀਤਾ ਰਿਸ਼ਭ ਪੰਤ ਦਾ ਜ਼ਿਕਰ, ਕਿਹਾ - "ਮੇਰੀਆਂ ਦੁਆਵਾਂ ਉਨ੍ਹਾਂ ਦੇ ਨਾਲ"

ਸੀ.ਬੀ.ਆਈ. ਅਧਿਕਾਰੀ ਨੇ ਕਿਹਾ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਠੋਸ ਸਬੂਤ ਮਿਲੇ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਇਨ੍ਹਾਂ ਲੋਕਾਂ ਤੋਂ ਲੰਬੇ ਸਮੇਂ ਤੋਂ ਪੁੱਛਗਿੱਛ ਕਰ ਰਹੀ ਸੀ। ਏਜੰਸੀ ਬੇਨਿਯਮੀਆਂ ਦੇ ਸਿਲਸਿਲੇ ਵਿਚ ਸਾਬਕਾ ਸਿੱਖਿਆ ਮੰਤਰੀ ਪਾਰਥ ਚੈਟਰਜੀ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra