CBI ਨੇ ਰਿਸ਼ਵਤ ਲੈਣ ਦੇ ਦੋਸ਼ ''ਚ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

Tuesday, Oct 15, 2024 - 05:24 PM (IST)

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਇੱਥੇ ਦੇ ਬੁਰਾੜੀ ਪੁਲਸ ਥਾਣੇ 'ਚ ਤਾਇਨਾਤ ਇੰਸਪੈਕਟਰ ਅਤੇ ਸਬ ਇੰਸਪੈਕਟਰ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਇੰਸਪੈਕਟਰ ਸੰਦੀਪ ਅਹਲਾਵਤ ਨੇ 1.5 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਏਜੰਸੀ ਨੇ ਸਬ ਇੰਸਪੈਕਟਰ ਭੂਪੇਸ਼ ਕੁਮਾਰ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ 10 ਲੱਖ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਬਾਅਦ 'ਚ ਅਹਲਾਵਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਸੀ.ਬੀ.ਆਈ. ਨੇ ਦੋਹਾਂ ਦੋਸ਼ੀਆਂ ਦੇ ਘਰਾਂ ਦੀ ਵੀ ਤਲਾਸ਼ੀ ਲਈ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News