ਦਿੱਲੀ ਸ਼ਰਾਬ ਨੀਤੀ ਮਾਮਲੇ ’ਚ CBI ਦੀ ਵੱਡੀ ਕਾਰਵਾਈ, ਵਿਜੇ ਨਾਇਰ ਨੂੰ ਕੀਤਾ ਗ੍ਰਿਫ਼ਤਾਰ

Tuesday, Sep 27, 2022 - 09:02 PM (IST)

ਨੈਸ਼ਨਲ ਡੈਸਕ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੀ. ਬੀ. ਆਈ. ਨੇ ਵੱਡੀ ਕਾਰਵਾਈ ਕੀਤੀ ਹੈ। ਸੀ.ਬੀ.ਆਈ. ਨੇ ਐਂਟਰਟੇਨਮੈਂਟ, ਈਵੈਂਟ ਮੀਡੀਆ ਕੰਪਨੀ ਐਂਟਰਟੇਨਮੈਂਟ ਦੇ ਸਾਬਕਾ ਸੀ.ਈ.ਓ. ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਸ਼ਰਾਬ ਘਪਲੇ ’ਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ ਅਗਸਤ ’ਚ ਸੀ.ਬੀ.ਆਈ. ਨੇ ਇਕ ਐੱਫ.ਆਈ.ਆਰ. ਦਰਜ ਕੀਤੀ ਸੀ, ਜਿਸ ’ਚ ਦਿੱਲੀ ਦੇ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਸਮੇਤ ਤੱਤਕਾਲੀ ਆਬਕਾਰੀ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਣ, ਤੱਤਕਾਲੀ ਡਿਪਟੀ ਆਬਕਾਰੀ ਕਮਿਸ਼ਨਰ ਆਨੰਦ ਕੁਮਾਰ ਤਿਵਾੜੀ, ਸਹਾਇਕ ਆਬਕਾਰੀ ਕਮਿਸ਼ਨਰ ਪੰਕਜ ਭਟਨਾਗਰ, ਨੌਂ ਕਾਰੋਬਾਰੀਆਂ ਅਤੇ ਦੋ ਕੰਪਨੀਆਂ ਨੂੰ ਨਾਮਜ਼ਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਹੀਆਂ ਇਹ ਗੱਲਾਂ 

ਐੱਫ.ਆਈ.ਆਰ. ’ਚ ਕਿਹਾ ਗਿਆ ਹੈ ਕਿ ਸਿਸੋਦੀਆ ਦੇ ਇਕ ਸਹਿਯੋਗੀ ਵੱਲੋਂ ਚਲਾਈ ਜਾ ਰਹੀ ਇਕ ਕੰਪਨੀ ਨੂੰ ਇਕ ਸ਼ਰਾਬ ਕਾਰੋਬਾਰੀ ਨੇ ਕਥਿਤ ਤੌਰ ’ਤੇ 1 ਕਰੋੜ ਰੁਪਏ ਦਿੱਤੇ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ’ਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਆਪਣੀ ਐੱਫ.ਆਈ.ਆਰ. ’ਚ ਇਹ ਦਾਅਵਾ ਕੀਤਾ ਹੈ। ਸੀ.ਬੀ.ਆਈ. ਨੇ ਸ਼ੁੱਕਰਵਾਰ ਨੂੰ ਕੇਂਦਰੀ ਦਿੱਲੀ ’ਚ ਸਿਸੋਦੀਆ ਦੀ ਸਰਕਾਰੀ ਰਿਹਾਇਸ਼ ਅਤੇ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ’ਚ 20 ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ। ਕੇਂਦਰੀ ਏਜੰਸੀ ਨੇ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਨਾਲ ਸਬੰਧਤ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ ਤਹਿਤ 17 ਅਗਸਤ ਨੂੰ ਦਰਜ ਕੀਤੀ ਆਪਣੀ ਐੱਫ.ਆਈ.ਆਰ. ’ਚ 15 ਲੋਕਾਂ ਦਾ ਨਾਂ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਪੁਲਸ ’ਚ ਵੱਡਾ ਫੇਰਬਦਲ, 71 ASP ਤੇ DSP ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ


Manoj

Content Editor

Related News