CBI ਨੇ ਆਂਧਰਾ ਪ੍ਰਦੇਸ਼ ਦੇ CM ਜਗਨ ਰੈੱਡੀ ਦੇ ਚਾਚਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Sunday, Apr 16, 2023 - 11:17 AM (IST)

ਨਵੀਂ ਦਿੱਲੀ- ਸੀ. ਬੀ. ਆਈ. ਨੇ ਸਾਬਕਾ ਸੰਸਦ ਮੈਂਬਰ ਵਿਵੇਕਾਨੰਦ ਰੈੱਡੀ ਦੇ ਕਤਲ ਦੇ ਮਾਮਲੇ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਦੇ ਚਾਚਾ ਵਾਈ. ਐੱਸ. ਭਾਸਕਰ ਰੈੱਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮਰਹੂਮ ਮੁੱਖ ਮੰਤਰੀ ਵਾਈ. ਐੱਸ. ਰਾਜਸ਼ੇਖਰ ਰੈੱਡੀ ਦੇ ਭਰਾ ਅਤੇ ਜਗਨ ਰੈੱਡੀ ਦੇ ਚਾਚਾ ਵਿਵੇਕਾਨੰਦ 15 ਮਾਰਚ 2019 ਨੂੰ ਆਂਧਰਾ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਪੁਲਿਵੇਂਦੁਲਾ ਸਥਿਤ ਆਪਣੀ ਰਿਹਾਇਸ਼ 'ਤੇ ਮ੍ਰਿਤਕ ਪਾਏ ਗਏ ਸਨ।

ਸ਼ੁਰੂ 'ਚ ਸੂਬਾ ਅਪਰਾਧ ਜਾਂਚ ਵਿਭਾਗ ਦੇ ਇਕ ਵਿਸ਼ੇਸ਼ ਜਾਂਚ ਦਲ (SIT) ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ ਪਰ ਜੁਲਾਈ 2020 'ਚ ਇਹ ਪਹਿਲਾ ਮਾਮਲਾ ਸੀ. ਬੀ. ਆਈ. ਨੂੰ ਸੌਂਪ ਦਿੱਤਾ ਗਿਆ ਸੀ। CBI ਨੇ 26 ਅਕਤੂਬਰ 2021 ਨੂੰ ਵਿਵੇਕਾਨੰਦ ਦੇ ਕਤਲ ਮਾਮਲੇ ਵਿਚ ਦੋਸ਼ ਪੱਤਰ ਦਾਇਰ ਕੀਤਾ ਸੀ। ਜਾਂਚ ਏਜੰਸੀ ਨੇ 31 ਜਨਵਰੀ 2022 ਨੂੰ ਮਾਮਲੇ ਵਿਚ ਇਕ ਪੂਰਕ ਦੋਸ਼ ਪੱਤਰ ਦਾਇਰ ਕੀਤਾ ਸੀ। 

ਇਹ ਵੀ ਪੜ੍ਹੋ- CBI ਦੇ ਸੰਮਨ ਮਗਰੋਂ ਬੋਲੇ ਕੇਜਰੀਵਾਲ- ਜੇ ਮੈਂ ਭ੍ਰਿਸ਼ਟ ਹਾਂ ਤਾਂ ਫਿਰ ਦੇਸ਼ 'ਚ ਕੋਈ ਵੀ ਈਮਾਨਦਾਰ ਨਹੀਂ

ਅਣਪਛਾਤੇ ਵਿਅਕਤੀ ਨੇ ਘਰ 'ਚ ਦਾਖਲ ਹੋ ਕੇ ਕੀਤਾ ਸੀ ਕਤਲ

SIT ਨੇ ਸਭ ਤੋਂ ਪਹਿਲਾਂ ਮਾਮਲੇ ਦੀ ਜਾਂਚ ਕੀਤੀ ਅਤੇ ਜੁਲਾਈ 2020 'ਚ ਇਸ ਦੀ ਜਾਂਚ CBI ਨੂੰ ਸੌਂਪ ਦਿੱਤੀ ਗਈ। CBI ਦੀ ਚਾਰਜਸ਼ੀਟ ਦੇ ਮੁਤਾਬਕ ਵਿਵੇਕਾਨੰਦ ਰੈੱਡੀ, ਕਡਪਾ ਲੋਕ ਸਭਾ ਸੀਟ ਤੋਂ ਆਪਣੇ ਲਈ ਜਾਂ ਜਗਨ ਮੋਹਨ ਰੈੱਡੀ ਦੀ ਭੈਣ ਸ਼ਰਮੀਲਾ ਜਾਂ ਜਗਨ ਦੀ ਮਾਂ ਵਾਈ.ਐਸ ਵਿਜਯੰਮਾ ਲਈ ਟਿਕਟ ਦੀ ਮੰਗ ਕਰ ਰਹੇ ਸਨ। ਜਾਂਚ 'ਚ ਸਾਹਮਣੇ ਆਇਆ ਕਿ 68 ਸਾਲਾ ਵਿਵੇਕਾਨੰਦ ਰੈੱਡੀ ਦਾ ਕਿਸੇ ਅਣਪਛਾਤੇ ਵਿਅਕਤੀ ਨੇ ਘਰ 'ਚ ਦਾਖਲ ਹੋ ਕੇ ਕਤਲ ਕਰ ਦਿੱਤਾ ਸੀ। ਘਟਨਾ ਸਮੇਂ ਸਾਬਕਾ ਸੰਸਦ ਮੈਂਬਰ ਆਪਣੇ ਘਰ 'ਚ ਇਕੱਲੇ ਸਨ। SIT ਨੇ ਸਭ ਤੋਂ ਪਹਿਲਾਂ ਮਾਮਲੇ ਦੀ ਜਾਂਚ ਕੀਤੀ ਅਤੇ ਜੁਲਾਈ 2020 ਵਿਚ ਇਸ ਦੀ ਜਾਂਚ CBI ਨੂੰ ਸੌਂਪ ਦਿੱਤੀ ਗਈ।

ਇਹ ਵੀ ਪੜ੍ਹੋ- CAPF 'ਚ ਭਰਤੀ ਲਈ ਹੁਣ ਪੰਜਾਬੀ ਸਣੇ 13 ਭਾਸ਼ਾਵਾਂ 'ਚ ਹੋਵੇਗੀ ਪ੍ਰੀਖਿਆ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜਾਂਚ 'ਚ ਆਈ ਤੇਜ਼ੀ 

CBI ਭਾਸਕਰ ਰੈੱਡੀ ਨੂੰ ਹੈਦਰਾਬਾਦ ਲੈ ਗਈ, ਜਿੱਥੇ ਉਸ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਭਾਸਕਰ ਰੈਡੀ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਭਾਸਕਰ ਰੈੱਡੀ ਦੀ ਗ੍ਰਿਫਤਾਰੀ ਸੁਪਰੀਮ ਕੋਰਟ ਦੇ ਉਸ ਨਿਰਦੇਸ਼ ਤੋਂ ਬਾਅਦ ਹੋਈ ਹੈ, ਜਿਸ 'ਚ ਅਦਾਲਤ ਨੇ CBI ਨੂੰ 30 ਅਪ੍ਰੈਲ ਤੱਕ ਮਾਮਲੇ ਦੀ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਹੀ ਇਸ ਮਾਮਲੇ ਦੀ ਜਾਂਚ ਲਈ CBI ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।


Tanu

Content Editor

Related News