CBI ਨੇ ਰਿਸ਼ਵਤ ਮਾਮਲੇ ''ਚ ਦਿੱਲੀ ਪੁਲਸ ਦੇ ASI ਨੂੰ ਗ੍ਰਿਫ਼ਤਾਰ ਕੀਤਾ

Wednesday, Jan 19, 2022 - 02:56 PM (IST)

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਰਿਸ਼ਵਤ ਮਾਮਲੇ 'ਚ ਸੁਲਤਾਨਪੁਰੀ ਥਾਣਾ 'ਚ ਤਾਇਨਾਤ ਦਿੱਲੀ ਪੁਲਸ ਦੇ ਇਕ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਏ.ਐੱਸ.ਆਈ. ਕੁਲਦੀਪ ਸਿੰਘ ਅਤੇ ਇਕ ਵਿਚੌਲੇ ਭਗਤ ਲਾਲ ਨੂੰ ਸੀ.ਬੀ.ਆਈ. ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ। ਇਸ ਵਿਅਕਤੀ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਭਰਾ ਅਤੇ ਭਤੀਜੇ ਨਾਲ ਸੰਬੰਧਤ ਮਾਮਲੇ 'ਚ ਜਾਂਚ ਕਰ ਰਹੇ ਏ.ਐੱਸ.ਆਈ. ਨੇ ਦੋਹਾਂ ਨੂੰ ਗ੍ਰਿਫ਼ਤਾਰ ਨਹੀਂ ਕਰਨ ਦੇ ਏਵਜ 'ਚ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ : CM ਚੰਨੀ ਦੇ ਰਿਸ਼ਤੇਦਾਰ ਖ਼ਿਲਾਫ਼ ED ਦੀ ਕਾਰਵਾਈ 'ਤੇ ਸਿਰਸਾ ਨੇ ਕੱਸਿਆ ਤੰਜ, ਕਿਹਾ-ਘਰ ਘਰ ਚੱਲੀ ਗੱਲ...

ਸੀ.ਬੀ.ਆਈ. ਦੇ ਬੁਲਾਰੇ ਆਰ.ਸੀ. ਜੋਸ਼ੀ ਨੇ ਕਿਹਾ,''ਦੋਸ਼ੀ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ। ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਇਹ ਰਕਮ ਥਾਣੇ ਦੇ ਸਾਹਮਣੇ ਚਾਹ ਦੀ ਦੁਕਾਨ ਚਲਾ ਰਹੇ ਵਿਅਕਤੀ ਨੂੰ ਦੇਣ ਦਾ ਨਿਰਦੇਸ਼ ਦਿੱਤਾ।'' ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ਾਂ ਦੀ ਪੁਸ਼ਟੀ ਤੋਂ ਬਾਅਦ ਸੀ.ਬੀ.ਆੀ. ਅਧਿਕਾਰੀਆਂ ਦੀ ਇਕ ਟੀਮ ਨੇ ਛਾਪੇਮਾਰੀ ਕੀਤੀ ਅਤੇ ਸਿੰਘ ਦੇ ਨਿਰਦੇਸ਼ 'ਤੇ ਸ਼ਿਕਾਇਤਕਤਰਾ ਤੋਂ 20 ਹਜ਼ਾਰਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ। ਜੋਸ਼ੀ ਨੇ ਕਿਹਾ,''ਦੋਸ਼ੀ ਦੇ ਕੰਪਲੈਕਸਾਂ ਦੀ ਤਲਾਸ਼ੀ ਲਈ ਗਈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਨੂੰ ਦਿੱਲੀ ਦੀ ਸੰਬੰਧਤ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News