ਦਿੱਲੀ ''ਚ ਸਰਕਾਰ ਬਦਲਦੇ ਹੀ ਵੱਡੀ ਕਾਰਵਾਈ; CBI ਵਲੋਂ ਟਰਾਂਸਪੋਰਟ ਵਿਭਾਗ ਦੇ 6 ਅਧਿਕਾਰੀ ਗ੍ਰਿਫ਼ਤਾਰ
Wednesday, Feb 12, 2025 - 09:32 AM (IST)
![ਦਿੱਲੀ ''ਚ ਸਰਕਾਰ ਬਦਲਦੇ ਹੀ ਵੱਡੀ ਕਾਰਵਾਈ; CBI ਵਲੋਂ ਟਰਾਂਸਪੋਰਟ ਵਿਭਾਗ ਦੇ 6 ਅਧਿਕਾਰੀ ਗ੍ਰਿਫ਼ਤਾਰ](https://static.jagbani.com/multimedia/2025_2image_09_32_047651296cbi.jpg)
ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (CBI) ਨੇ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ 'ਚ ਦਿੱਲੀ ਟਰਾਂਸਪੋਰਟ ਵਿਭਾਗ ਦੇ 6 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿਚ ਇਹ ਪਹਿਲੀ ਵੱਡੀ ਕਾਰਵਾਈ ਹੈ।
ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਨੂੰ ਵਿਭਾਗ 'ਚ ਵਿਆਪਕ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕਰਨ ਤੋਂ ਪਹਿਲਾਂ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਸ਼ਿਕਾਇਤਾਂ ਦੀ ਪੜਤਾਲ ਵਿਚ ਵੱਖ-ਵੱਖ ਪੱਧਰਾਂ 'ਤੇ ਭ੍ਰਿਸ਼ਟਾਚਾਰ ਦੇ ਸੰਕੇਤ ਮਿਲੇ ਹਨ, ਜਿਸ ਦੇ ਨਤੀਜੇ ਵਜੋਂ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।