ਵਿਜੇ ਮਾਲਿਆ ਨੂੰ ਝਟਕਾ,  CBI ਕੋਰਟ ਨੇ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ, ਜਾਣੋ ਪੂਰਾ ਮਾਮਲਾ

Tuesday, Jul 02, 2024 - 04:23 PM (IST)

ਵਿਜੇ ਮਾਲਿਆ ਨੂੰ ਝਟਕਾ,  CBI ਕੋਰਟ ਨੇ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ, ਜਾਣੋ ਪੂਰਾ ਮਾਮਲਾ

ਨਵੀਂ ਦਿੱਲੀ - ਦੇਸ਼ ਦੇ ਭਗੌੜੇ ਸ਼ਰਾਬ ਕਾਰੋਬਾਰੀ ਤੇ ਕਿੰਗਫਿਸ਼ਰ ਏਅਰਲਾਈਨਜ਼ ਦੇ ਪ੍ਰਮੋਟਰ ਵਿਜੇ ਮਾਲਿਆ ਨੂੰ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਇੰਡੀਅਨ ਓਵਰਸੀਜ਼ ਬੈਂਕ (IOB) ਨਾਲ ਜੁੜੇ 180 ਕਰੋੜ ਰੁਪਏ ਦੇ ਕਰਜ਼ ਡਿਫਾਲਟ ਮਾਮਲੇ 'ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਬੀਤੇ ਮਹੀਨੇ 29 ਜੂਨ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਐਸਪੀ ਨਾਇਕ ਨਿੰਬਾਲਕਰ ਨੇ ਮਾਲਿਆ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਹਾਲਾਂਕਿ ਆਦੇਸ਼ ਦੀ ਇੱਕ ਕਾਪੀ ਸੋਮਵਾਰ ਨੂੰ ਉਪਲਬਧ ਕਰਵਾਈ ਗਈ ਸੀ। 

ਜਾਣੋ ਕੀ ਹੈ ਮਾਮਲਾ

ਸੀਬੀਆਈ ਨੇ ਆਦੇਸ਼ ਵਿਚ ਕਿਹਾ ਹੈ ਕਿ ਮਾਲਿਆ ਨੇ ਜਨਤਕ ਖੇਤਰ ਦੇ ਬੈਂਕ ਨਾਲ 180 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਕੇ ਨੁਕਸਾਨ ਪਹੁੰਚਾਇਆ ਹੈ। ਇਹ ਵਾਰੰਟ CBI ਵੱਲੋਂ ਦਰਜ ਕੀਤੇ ਗਏ ਧੋਖਾਧੜੀ ਦੇ ਕੇਸ ਨਾਲ ਸਬੰਧਤ ਹੈ। ਹਾਲਾਂਕਿ ਮਾਲਿਆ ਨੂੰ ਈਡੀ ਦੁਆਰਾ ਮਨੀ ਲਾਂਡਰਿੰਗ ਮਾਮਲੇ ਵਿਚ ਭਗੌੜਾ ਆਰਥਿਕ ਅਪਰਾਧੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਮਾਲਿਆ ਮੌਜੂਦਾ ਸਮੇਂ ਲੰਡਨ 'ਚ ਰਹਿ ਰਿਹਾ ਹੈ। ਭਾਰਤ ਸਰਕਾਰ ਉਸ ਦੀ ਹਵਾਲਗੀ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

ਮਾਲਿਆ ਦੇ ਬੇਟੇ ਦਾ ਹੋਇਆ ਵਿਆਹ

ਜ਼ਿਕਰਯੋਗ ਹੈ ਕਿ ਮਾਲਿਆ ਦੇ ਬੇਟੇ ਸਿਧਾਰਥ ਨੇ ਦਾ ਲੰਡਨ 'ਚ ਵਿਆਹ ਹੋਇਆ ਹੈ। ਇਸ ਵਿਆਹ ਸਮਾਰੋਹ 'ਚ ਕਈ ਮਹਿਮਾਨ ਅਤੇ ਪਰਿਵਾਰਕ ਦੋਸਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਭ ਤੋਂ ਵੱਧ ਚਰਚਾ ਭਾਰਤ ਦੇ ਇਕ ਹੋਰ ਭਗੌੜੇ ਲਲਿਤ ਮੋਦੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਰਹੀ। ਹਾਲਾਂਕਿ ਇਨ੍ਹਾਂ ਦੋਵਾਂ ਭਗੌੜਿਆਂ ਦੇ ਇਕੱਠਿਆਂ ਦੀ ਕੋਈ ਵੀ ਤਸਵੀਰ ਸਾਹਮਣੇ ਨਹੀਂ ਆਈ ਹੈ। 
 


author

Harinder Kaur

Content Editor

Related News