ਜਗਨਮੋਹਨ ਰੈੱਡੀ 10 ਜਨਵਰੀ ਨੂੰ CBI ਦੀ ਅਦਾਲਤ ਦੇ ਸਾਹਮਣੇ ਹੋਣਗੇ ਪੇਸ਼

01/04/2020 5:08:18 PM

ਹੈਦਰਾਬਾਦ—ਸੀ.ਬੀ.ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ’ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ ਨੂੰ 10 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਰੈੱਡੀ ਨੇ ਉਨ੍ਹਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੱਤੇ ਜਾਣ ਦੀ ਬੇਨਤੀ ਕੀਤੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਨਹੀਂ ਕੀਤੀ ਅਤੇ ਕਿਹਾ ਕਿ ਉਹ ਖੁਦ ਹੀ 10 ਜਨਵਰੀ ਨੂੰ ਅਦਾਲਤ ’ਚ ਪੇਸ਼ ਹੋਣ। ਰੈੱਡੀ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ, ਆਪਣੇ ਰੁਝੇਵਿਆਂ ਭਰੇ ਪ੍ਰੋਗਰਾਮ ਦਾ ਹਵਾਲਾ ਦੇ ਕੇ ਅਦਾਲਤ ’ਚ ਪੇਸ਼ ਨਹੀਂ ਹੋ ਰਹੇ। ਹੁਣ ਉਹ 10 ਜਨਵਰੀ ਨੂੰ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਗੇ। ਦੱਸਣਯੋਗ ਹੈ ਕਿ ਰੈੱਡੀ ਨੂੰ ਮਈ 2012 ’ਚ ਵੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਸਤੰਬਰ 2013 ’ਚ ਉਨ੍ਹਾਂ ਨੂੰ ਜੇਲ ’ਚੋਂ ਰਿਹਾਅ ਕੀਤਾ ਗਿਆ ਸੀ।

Iqbalkaur

This news is Content Editor Iqbalkaur