ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਸਿਲਸਿਲੇ ''ਚ CBI ਨੇ ਅਨਿਲ ਦੇਸ਼ਮੁਖ ਨੂੰ ਮੁੰਬਈ ਦੀ ਜੇਲ੍ਹ ਤੋਂ ਹਿਰਾਸਤ ''ਚ ਲਿਆ

04/06/2022 1:23:39 PM

ਮੁੰਬਈ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਸਿਲਸਿਲੇ 'ਚ ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਹਿਰਾਸਤ 'ਚ ਲੈ ਲਿਆ। ਦੇਸ਼ਮੁਖ 'ਤੇ ਮੁੰਬਈ ਦੇ ਸਾਬਕਾ ਪੁਲਸ ਕਮਿਸ਼ਨਰ ਪਰਮਬੀਰ ਸਿੰਘ ਨੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਇਕ ਅਧਿਕਾਰੀ ਨੇ ਕਿਹਾ ਕਿ ਸੀ.ਬੀ.ਆਈ. ਟੀਮ ਨੇ ਦੇਸ਼ਮੁਖ ਨੂੰ ਮੱਧ ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਹਿਰਾਸਤ 'ਚ ਲੈਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।

ਇਸ ਤੋਂ ਪਹਿਲਾਂ, ਦੇਸ਼ਮੁਖ ਨੇ ਬੰਬਈ ਹਾਈ ਕੋਰਟ ਦਾ ਰੁਖ ਕਰ ਕੇ ਇਕ ਵਿਸ਼ੇਸ਼ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਵਿਸ਼ੇਸ਼ ਅਦਾਲਤ ਦੇ ਫ਼ੈਸਲੇ 'ਚ ਸੀ.ਬੀ.ਆਈ. ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਸਿਲਸਿਲੇ 'ਚ ਦੇਸ਼ਮੁਖ ਨੂੰ ਹਿਰਾਸਤ 'ਚ ਲੈਣ ਦੀ ਮਨਜ਼ੂਰੀ ਦਿੱਤੀ ਗਈ ਸੀ। ਦੇਸ਼ਮੁਖ ਨੇ ਸੋਮਵਾਰ ਨੂੰ ਐਡਵੋਕੇਟ ਅਨਿਕੇਤ ਨਿਕਮ ਦੇ ਮਾਧਿਅਮ ਨਾਲ ਦਾਖ਼ਲ ਆਪਣੀ ਪਟੀਸ਼ਨ 'ਚ ਸੀ.ਬੀ.ਆਈ. ਹਿਰਾਸਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਵੀ ਚੁਣੌਤੀ ਦਿੱਤੀ ਸੀ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਸੀਨੀਅਰ ਨੇਤਾ ਦੀ ਪਟੀਸ਼ਨ ਬੁੱਧਵਾਰ ਨੂੰ ਜੱਜ ਰੇਵਤੀ ਮੋਹਿਤੇ ਡੇਰੇ ਦੀ ਏਕਲ ਬੈਂਚ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ। 


DIsha

Content Editor

Related News