ਸਾਬਕਾ CBI ਡਾਇਰੈਕਟਰ ਰਣਜੀਤ ਸਿਨਹਾ ਦਾ ਦਿਹਾਂਤ
Friday, Apr 16, 2021 - 10:10 AM (IST)
ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਸਾਬਕਾ ਡਾਇਰੈਕਟਰ ਰਣਜੀਤ ਸਿਨਹਾ ਦਾ ਸ਼ੁੱਕਰਵਾਰ ਸਵੇਰੇ ਇੱਥੇ ਦਿਹਾਂਤ ਹੋ ਗਿਆ ਅਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਸੀਨੀਅਰ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਹ 68 ਸਾਲ ਦੇ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਅਜਿਹਾ ਸਮਝਿਆ ਜਾ ਰਿਹਾ ਹੈ ਕਿ ਵੀਰਵਾਰ ਰਾਤ ਸਿਨਹਾ ਦੇ ਕੋਰੋਨਾ ਵਾਇਰਸ ਪੀੜਤ ਹੋਣ ਦਾ ਪਤਾ ਲੱਗਾ ਸੀ। ਬਿਹਾਰ ਕੈਡਰ ਦੇ 1974 ਬੈਚ ਦੇ ਅਧਿਕਾਰੀ ਸਿਨਹਾ ਨੇ ਭਾਰਤ-ਤਿੱਬਤ ਸਰਹੱਦੀ ਪੁਲਸ ਫ਼ੋਰਸ (ਆਈ.ਟੀ.ਬੀ.ਪੀ.) ਅਤੇ ਰੇਲਵੇ ਸੁਰੱਖਿਆ ਫ਼ੋਰਸ ਦੀ ਅਗਵਾਈ ਕੀਤੀ ਸੀ ਅਤੇ 2012 'ਚ ਸੀ.ਬੀ.ਆਈ. ਮੁਖੀ ਬਣਨ ਤੋਂ ਪਹਿਲਾਂ ਉਨ੍ਹਾਂ ਨੇ ਪਟਨਾ ਅਤੇ ਦਿੱਲੀ 'ਚ ਕੇਂਦਰੀ ਜਾਂਚ ਬਿਊਰੋ 'ਚ ਸੀਨੀਅਰ ਅਹੁਦਿਆਂ 'ਤੇ ਜ਼ਿੰਮੇਵਾਰੀ ਨਿਭਾਈ।
ਇਹ ਵੀ ਪੜ੍ਹੋ : ਛੱਤੀਸਗੜ੍ਹ: ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਮਗਰੋਂ ਵੀ ਡਾ. ਸੁਭਾਸ਼ ਪਾਂਡੇ ਦੀ ਕੋਰੋਨਾ ਨਾਲ ਮੌਤ